ਦਿੱਲੀ ਤੋਂ ਦੁਬਈ ਜਾ ਰਹੇ ਸਪਾਈਸ ਜੈੱਟ ਦੀ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,5 ਜੁਲਾਈ(ਵਿਸ਼ਵ ਵਾਰਤਾ)-ਇਸ ਸਮੇਂਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇੰਡੀਅਨ ਏਅਰਲਾਈਨਜ਼ ਸਪਾਈਸ ਜੈੱਟ ਦੀ ਦਿੱਲੀ ਤੋਂ ਦੁਬਈ ਜਾ ਰਹੀ ਫਲਾਈਟ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਇਹ ਲੈਂਡਿੰਗ ਜਹਾਜ਼ ਦੇ ਇੰਜਣ ‘ਚ ਤਕਨੀਕੀ ਖਰਾਬੀ ਹੋਣ ਕਾਰਨ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਸਮੇਂ ਜਹਾਜ਼ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਇੱਕ ਬਦਲਵੇਂ ਜਹਾਜ਼ ਰਾਹੀਂ ਉਹਨਾਂ ਨੂੰ ਦੁਬਈ ਲਿਜਾਇਆ ਜਾਵੇਗਾ।