ਦਿੱਲੀ ਤੋਂ ਬਾਅਦ ਹੁਣ ਪੰਜਾਬ ਦੀ ਸ਼ਰਾਬ ਨੀਤੀ ਵੀ ਈਡੀ ਜਾਂਚ ਦੇ ਘੇਰੇ ‘ਚ!
ਐਕਸਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਕੋਲੋਂ ਈਡੀ ਵੱਲੋਂ ਪੁੱਛਗਿੱਛ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਹੁਣ ਈਡੀ ਵੱਲੋ ਪੰਜਾਬ ਦੀ ਸੀਨੀਅਰ ਐਕਸਾਈਜ਼ ਅਫਸਰਾਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਇਹ ਵੀ ਦੱਸ ਦਈਏ ਕਿ ਇਸ ਮਾਮਲੇ ਵਿੱਚ ਹੀ ਪਿਛਲੇ ਦਿਨੀਂ ਈਡੀ ਵੱਲੋਂ ਇਹਨਾਂ ਅਫਸਰਾਂ ਦੇ ਘਰਾਂ ਅਤੇ ਹੋਰ ਠਿਕਾਣਿਆਂ ਤੇ ਚੰਡੀਗੜ ਅਤੇ ਪੰਚਕੂਲਾ ਵਿੱਚ ਛਾਪੇਮਾਰੀ ਕੀਤੀ ਗਈ ਸੀ। ਇਹਨਾਂ ਅਫਸਰਾਂ ਵਿੱਚ ਕਈ ਵੱਡੇ ਅਧਿਕਾਰੀ ਸ਼ਾਮਿਲ ਹਨ।