ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਈਡੀ ਵੱਲੋਂ ਪੰਜਾਬ ਸਮੇਤ 3 ਸੂਬਿਆਂ ਵਿੱਚ 35 ਟਿਕਾਣਿਆਂ ‘ਤੇ ਛਾਪੇਮਾਰੀ
ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ ) : ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਤਿੰਨ ਰਾਜਾਂ ਵਿੱਚ 35 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਸ਼ੁਰੂ ਹੋਏ ਛਾਪੇ ਦਿੱਲੀ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ ਜਾਰੀ ਹਨ। ਕੇਂਦਰੀ ਏਜੰਸੀ ਦੀ ਹਿਰਾਸਤ ਵਿੱਚ ਮੁਲਜ਼ਮ ਸਮੀਰ ਮਹਿੰਦਰੂ ਤੋਂ ਪੁੱਛ-ਪੜਤਾਲ ਦੌਰਾਨ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦੇ ਸਬੰਧਾਂ ਦਾ ਪਤਾ ਲੱਗਿਆ।
ਹੈਦਰਾਬਾਦ ਵਿੱਚ ਹੋਰ ਟੀਮਾਂ ਘੁਟਾਲੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਕੁਝ ਨਿਰਮਾਤਾਵਾਂ ਅਤੇ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਇਹ ਤੀਜੀ ਵਾਰ ਹੈ ਜਦੋਂ ਕੇਂਦਰੀ ਏਜੰਸੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਛਾਪੇਮਾਰੀ ਕਰ ਰਹੀ ਹੈ। ਹੁਣ ਤੱਕ ਕਰੀਬ 100 ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।