ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਪਰਵਾਸੀ ਨਾਗਰਿਕਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ

ਨਵੀਂ ਦਿੱਲੀ, 20ਅਪ੍ਰੈਲ(ਵਿਸ਼ਵ ਵਾਰਤਾ)- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਤੇਜ਼ੀ ਨਾਲ ਫੈਲ ਰਿਹਾ ਹੈ। ਮਹਾਂਮਾਰੀ ਨੂੰ ਘਟਾਉਣ ਲਈ ਸੋਮਵਾਰ ਰਾਤ ਤੋਂ ਲਾਕਡਾਊਨ ਲਗਾਇਆ ਗਿਆ ਹੈ। ਜਦੋਂ ਹੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ਲਾਗੂ ਕਰਨ ਲਈ ਹੁਕਮ ਜਾਰੀ ਕੀਤਾ । ਦਿੱਲੀ ਵਿਚ ਕੰਮ ਕਰਦੇ ਪਰਵਾਸੀ ਮਜ਼ਦੂਰਾਂ ਨੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ। ਮਜਦੂਰਾਂ ਨੂੰ ਦਿੱਲੀ ਦੇ ਉਪ- ਰਾਜਪਾਲ ਅਨਿਲ ਬੈਜਲ ਨੇ ਅਪੀਲ ਕੀਤੀ ਹੈ ਕਿ ਉਹ ਘਰਾਂ ਨੂੰ ਨਾ ਪਰਤਣ, ਉਹਨਾਂ ਨੇ ਟਵੀਟ ਕੀਤਾ “ਮੈਂ ਦਿੱਲੀ ਦੇ ਸਾਰੇ ਪ੍ਰਵਾਸੀ ਨਾਗਰਿਕਾਂ ਨੂੰ ਘਬਰਾਹਟ ਵਿੱਚ ਦਿੱਲੀ ਨਾ ਛੱਡਣ ਦੀ ਅਪੀਲ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਕੋਰੋਨਾ ਬਿਪਤਾ ਦੀ ਇਸ ਸਥਿਤੀ ਦੇ ਦੌਰਾਨ, ਸਰਕਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖੇਗੀ। ਤੁਹਾਡੇ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਤੁਸੀਂ ਆਪਣੀ ਅਣਥੱਕ ਮਿਹਨਤ ਨਾਲ ਦਿੱਲੀ ਚਲਾਉਂਦੇ ਹੋ ਅਤੇ ਇਹ ਸ਼ਹਿਰ ਤੁਹਾਡਾ ਆਪਣਾ ਹੈ।”






















