ਦਿੱਲੀ ਦੀ ਨਵੀਂ ਐਕਸਾਈਜ ਪਾਲਿਸੀ ਨੂੰ ਲੈ ਕੇ ਉਪ ਰਾਜਪਾਲ ਨੇ ਸ਼ੁਰੂ ਕਰਵਾਈ ਸੀਬੀਆਈ ਜਾਂਚ
ਦਿੱਲੀ ਦੇ ਉੱਪ ਮੁੱਖ ਮੰਤਰੀ ਦੇ ਘਰ ਸੀਬੀਆਈ ਦਾ ਛਾਪਾ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)- ਸੀਬੀਆਈ ਦੀ ਟੀਮ ਅੱਜ ਸਵੇਰ ਤੋਂ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕਰ ਰਹੀ ਹੈ। ਸੀਬੀਆਈ ਦੀ ਟੀਮ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦੀ ਜਾਂਚ ਦੇ ਸਬੰਧ ਵਿੱਚ ਸਿਸੋਦੀਆ ਦੀ ਸਰਕਾਰੀ ਰਿਹਾਇਸ਼ (ਏ ਵਿੰਗ ਦਿੱਲੀ ਸਕੱਤਰੇਤ) ਪਹੁੰਚ ਗਈ ਹੈ। ਸਿਸੋਦੀਆ ਤੋਂ ਇਲਾਵਾ ਸੀਬੀਆਈ ਦੀ ਟੀਮ ਨੇ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪਾ ਮਾਰਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੀਬੀਆਈ ਟੀਮ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚਣ ਤੋਂ ਬਾਅਦ ਆਮ ਆਦਮੀ ਪਾਰਟੀ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਨ ਜਾ ਰਹੀ ਹੈ।
ਦੱਸ ਦਈਏ ਕਿ ਇਹ ਸੀਬੀਆਈ ਜਾਂਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਕਹਿਣ ‘ਤੇ ਸ਼ੁਰੂ ਕੀਤੀ ਗਈ ਹੈ। ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਨਵੀਂ ਨੀਤੀ ਰਾਹੀਂ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਫਾਇਦਾ ਹੋਇਆ ਹੈ। ਰਿਪੋਰਟ ‘ਚ ਸਿੱਧੇ ਤੌਰ ‘ਤੇ ਮਨੀਸ਼ ਸਿਸੋਦੀਆ ਦਾ ਨਾਂ ਲਿਆ ਗਿਆ ਸੀ। ਇਹ ਰਿਪੋਰਟ LG ਨੂੰ ਸੌਂਪੀ ਗਈ ਸੀ।
ਇਸ ਦੇ ਨਾਲ ਹੀ ਸੀਬੀਆਈ ਰੇਡ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇੇੇੇੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਂਹੀਂ ਕੇਂਦਰ ਸਰਕਾਰ ਤੇ ਨਿਸ਼ਾਨੇ ਵਿੰਨ੍ਹੇ ਹਨ।
https://twitter.com/BhagwantMann/status/1560473379160948737?s=20&t=izROyLqHDw_fEZIz8ps2Cg
जिस दिन अमेरिका के सबसे बड़े अख़बार NYT के फ़्रंट पेज पर दिल्ली शिक्षा मॉडल की तारीफ़ और मनीष सिसोदिया की तस्वीर छपी, उसी दिन मनीष के घर केंद्र ने CBI भेजी
CBI का स्वागत है। पूरा cooperate करेंगे। पहले भी कई जाँच/रेड हुईं। कुछ नहीं निकला। अब भी कुछ नहीं निकलेगा https://t.co/oQXitimbYZ
— Arvind Kejriwal (@ArvindKejriwal) August 19, 2022























