ਦਿੱਲੀ ਤੋਂ ਵੱਡੀ ਖ਼ਬਰ :
ਦਿੱਲੀ ਦੇ ਖਜੂਰੀ ਖਾਸ ਇਲਾਕੇ ‘ਚ ਪੁਲਿਸ ਮੁੱਠਭੇੜ
ਪੁਲਿਸ ਨੇ ਦੋ ਮੁਲਜ਼ਮਾਂ ਨੂੰ ਉਤਾਰਿਆ ਮੌਤ ਦੇ ਘਾਟ
ਐਨਕਾਉਂਟਰ ‘ਚ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

ਨਵੀਂ ਦਿੱਲੀ, 12ਅਗਸਤ(ਵਿਸ਼ਵ ਵਾਰਤਾ)- ਦਿੱਲੀ ਦੇ ਖਜੂਰੀ ਖਾਸ ਇਲਾਕੇ ਤੋਂ ਪੁਲਸ ਅਤੇ ਬਦਮਾਸ਼ਾਂ ਵਿੱਚ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਐਨਕਾਊਂਟਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।






















