ਦਿੱਲੀ ਦੇ ਗੋਕੁਲਪੁਰੀ ਇਲਾਕੇ ‘ਚ ਵਾਪਰਿਆ ਦਰਦਨਾਕ ਹਾਦਸਾ
ਝੁੱਗੀਆਂ ਨੂੰ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ
ਚੰਡੀਗੜ੍ਹ, 12 ਮਾਰਚ(ਵਿਸ਼ਵ ਵਾਰਤਾ)-ਦਿੱਲੀ ਦੇ ਗੋਕੁਲਪੁਰੀ ਇਲਾਕੇ ਵਿੱਚ ਸਥਿਤ ਝੁੱਗੀ ਬਸਤੀ ਵਿੱਚ ਸ਼ੁੱਕਰਵਾਰ ਦੇਰ ਰਾਤ ਲੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। 60 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਤੋਂ ਤੁਰੰਤ ਬਾਅਦ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਦਿੱਲੀ ਫਾਇਰ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ 7 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੋਕੁਲਪੁਰੀ ਜਾਣਗੇ ਅਤੇ ਪੀੜਤਾਂ ਨਾਲ ਮੁਲਾਕਾਤ ਕਰਨਗੇ।






















