ਦਿੱਲੀ ਦੇ ਟਿਕਰੀ ਬਾਰਡਰ ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ

ਬਰੇਟਾ 29 ਦਸੰਬਰ(ਵਿਸ਼ਵ ਵਾਰਤਾ): ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ਤੇ ਪਿੰਡ ਧਰਮਪੁਰਾ ਦੇ ਇੱਕ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਚਾਰ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਜੱਥੇ ਨਾਲ ਇੱਕ ਮਹੀਨੇ ਤੋਂ ਟਿੱਕਰੀ ਬਾਰਡਰ ਤੇ ਡਟਿਆ ਹੋਇਆ ਸੀ। ਇਸ ਦੌਰਾਨ ਭਾਰੀ ਠੰਡ ਦਾ ਪ੍ਰਕੋਪ ਵੱਧਣ ਕਾਰਨ ਉਹ ਨਮੂਨੀਏ ਦੀ ਬਿਮਾਰੀ ਦਾ ਸਿਕਾਰ ਹੋ ਗਿਆ ਜਿੱਥੇ ਉਸਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਉਸਦੀ ਹਾਲਤ ਵਿੱਚ ਸੁਧਾਰ ਨਾ ਹੋਇਆ। ਪਿਛਲੇ ਦਿਨੀ ਪਰਿਵਾਰਕ ਮੈਂਬਰਾ ਨੇ ਉਸ ਨੂੰ ਪਿੰਡ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਜਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦਾ ਮੁਆਵਜਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ।






















