ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ ‘ਚ ਫੁੱਟਵੀਅਰ ਫੈਕਟਰੀ ‘ਚ ਲੱਗੀ ਅੱਗ, 2 ਦੀ ਮੌਤ, ਕਈ ਜ਼ਖਮੀ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੋਂ ਦੇ ਨਰੇਲਾ ‘ਚ ਅੱਜ ਸਵੇਰੇ ਇਕ ਫੁੱਟਵੀਅਰ ਫੈਕਟਰੀ ‘ਚ ਅੱਗ ਲੱਗ ਗਈ। ਪੁਲਸ ਮੁਤਾਬਕ ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਮਾਰਤ ‘ਚੋਂ 20 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਅੱਗ ਵਿੱਚ ਝੁਲਸਣ ਕਾਰਨ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਹੋਰ ਜਾਣਕਾਰੀ ਅਨੁਸਾਰ ਅੱਗ ਫੈਕਟਰੀ ਦੀ ਤੀਜੀ ਮੰਜ਼ਿਲ ‘ਤੇ ਲੱਗੀ। ਜਦੋਂ ਅੱਗ ਲੱਗੀ ਤਾਂ ਉੱਥੇ 100 ਮਜ਼ਦੂਰ ਕੰਮ ਕਰ ਰਹੇ ਸਨ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪੌੜੀਆਂ ਤੋਂ ਮਜ਼ਦੂਰਾਂ ਨੂੰ ਬਚਾਇਆ। ਕਈ ਅਜੇ ਵੀ ਅੰਦਰ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।