ਨਵੀਂ ਦਿੱਲੀ, 25 ਨਵੰਬਰ – ਦਿੱਲੀ ਵਿਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਉਤੇ ਸੁਪਰੀਮ ਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿਚ ਰਹਿਣਾ ਨਰਕ ਵਿਚ ਰਹਿਣ ਦੇ ਬਰਾਬਰ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਲੋਕ ਸਾਹ ਘੁਟ ਕੇ ਮਰਨ, ਇਸ ਤੋਂ ਚੰਗਾ 15 ਬੈਗ ਵਿਸਫੋਟਾਂ ਨਾਲ ਸਾਰਿਆਂ ਨੂੰ ਉਡਾ ਦਿਓ।
ਸੁਪਰੀਮ ਕੋਰਟ ਨੇ ਹਰਿਆਣਾ ਵਿਚ ਵੀ ਵਧੇ ਪ੍ਰਦੂਸ਼ਣ ਉਤੇ ਸਖਤ ਇਤਰਾਜ ਪ੍ਰਗਟਾਇਆ ਹੈ।
ਦੱਸਣਯੋਗ ਹੈ ਕਿ ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਖਰਾਬ ਹੁੰਦਾ ਜਾ ਰਿਹਾ ਹੈ। ਇਸ ਨਾਲ ਇਥੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਸਰਕਾਰ ਵਲੋਂ ਪਿਛਲੇ ਦਿਨੀਂ ਵਾਹਨਾਂ ਲਈ ਔਡ-ਈਵਨ ਦਾ ਫਾਰਮੂਲਾ ਵੀ ਲਾਗੂ ਕੀਤਾ ਗਿਆ ਸੀ, ਪਰ ਇਸ ਨਾਲ ਕੋਈ ਫਰਕ ਨਹੀਂ ਪਿਆ।