ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਉਹਨਾਂ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਬੱਗਾ ਖਿਲਾਫ ਅਰਵਿੰਦ ਕੇਜਰੀਵਾਲ ਵਿਰੁੱਧ ਭੜਕਾਊ ਬਿਆਨ ਦੇਣ ਅਤੇ ਧਮਕੀ ਦੋਸ਼ਾਂ ਦੇ ਤਹਿਤ ਮੋਹਾਲੀ ਵਿਖੇ ਪੰਜਾਬ ਸਟੇਟ ਸਾਈਬਰ ਕਰਾਈਮ ਥਾਣੇ 1 ਅਪ੍ਰੈਲ ਨੂੰ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਵਿੱਚ ਬੱਗਾ ਵੱਲੋਂ ਕੀਤੇ ਟਵੀਟ ਅਤੇ ਟਿੱਪਣੀਆਂ ਦਾ ਜਿਕਰ ਕੀਤਾ ਗਿਆ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕਰ ਲਿਆ ਹੈ।