ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਕੁੱਲੂ ਵਿੱਚ ਕੱਢਣਗੇ ਤਿਰੰਗਾ ਯਾਤਰਾ
ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਸਵਾਲ ਚੁੱਕਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਿੱਖਿਆ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਕੁੱਲੂ ‘ਚ ਵੀ ਗਰਜਣਗੇ। ਕੇਜਰੀਵਾਲ 25 ਜੂਨ ਯਾਨੀ ਅੱਜ ਕੁੱਲੂ ਆਉਣਗੇ। ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜ਼ਿਲਾ ਹੈੱਡਕੁਆਰਟਰ ਢਾਲਪੁਰ ਤੋਂ ਤਿਰੰਗਾ ਯਾਤਰਾ ਦੀ ਸ਼ੁਰੂਆਤ ਕਰਨਗੇ।






















