ਦਿੱਲੀ ਦੇ ਸ਼ਾਸਤਰੀ ਨਗਰ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਟੀਮ ਮੌਕੇ ‘ਤੇ ਮੌਜੂਦ
ਚੰਡੀਗੜ੍ਹ 5 ਦਸੰਬਰ(ਵਿਸ਼ਵ ਵਾਰਤਾ)- ਉੱਤਰੀ ਦਿੱਲੀ ਦੇ ਸ਼ਾਸਤਰੀ ਨਗਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਘਰ ਪਹਿਲਾਂ ਹੀ ਖਾਲੀ ਸਨ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।