ਦਿੱਲੀ ਦੇ ਸਾਰੇ ਨਾਕਿਆਂ ਉਤੇ ਅੱਜ ਕਿਸਾਨਾਂ ਦੀ ਭੁੱਖ ਹੜਤਾਲ
ਦੇਸ਼ ਭਰ ਦੇ ਜ਼ਿਲ੍ਹਿਆਂ ਵਿੱਚ ਵੀ ਹੋਵੇਗਾ ਧਰਨਾ
ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਭੁੱਖ-ਹੜਤਾਲ ਤੇ ਅੰਨਦਾਤਾ

ਚੰਡੀਗੜ੍ਹ,14 ਦਸੰਬਰ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ ਤੇ ਹਜ਼ਾਰਾਂ ਕਿਸਾਨ ਅੰਦੋਲਨ ਵਿੱਚ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਜਿਸ ਮੰਗ ਨੂੰ ਸਰਕਾਰ ਨਹੀਂ ਮੰਨ ਰਹੀ। ਇਸ ਲਈ ਅੱਜ ਕਿਸਾਨਾਂ ਵੱਲੋਂ ਦਿੱਲੀ ਦੇ ਸਿੰਘੂ, ਟਿਕਰੀ, ਪਲਵਲ, ਗਾਜੀਪੁਰ ਸਰਹੱਦਾਂ ਤੇ ਕਿਸਾਨ ਸਵੇਰੇ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਭੁੱਖ ਹੜਤਾਲ ਤੇ ਰਹਿਣਗੇ। ਇਸ ਦੇ ਨਾਲ ਹੀ ਦੇਸ਼ ਭਰੇ ਦੇ ਟੋਲ ਪਲਾਜ਼ਾ ਫ੍ਰੀ ਕੀਤੇ ਜਾਣਗੇ।






















