ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਵੱਲੋਂ ਝਟਕਾ
ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ,18 ਜੂਨ(ਵਿਸ਼ਵ ਵਾਰਤਾ)- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਂਚ ਕੀਤੇ ਜਾ ਰਹੇ ਮਨੀ ਲਾਂਡਰਿੰਗ ਕੇਸ ਦੇ ਸਬੰਧ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਜਿਕਰਯੋ ਹੈ ਕਿ ਅਦਾਲਤ ਨੇ 14 ਜੂਨ ਨੂੰ ਮਾਮਲੇ ‘ਚ ਈਡੀ ਅਤੇ ਬਚਾਅ ਪੱਖ ਦੇ ਵਕੀਲ ਦੀ ਦਲੀਲ ਸੁਣਨ ਤੋਂ ਬਾਅਦ ਦਿੱਲੀ ਦੇ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ, ਈਡੀ ਨੇ ਦਲੀਲ ਦਿੱਤੀ ਸੀ ਕਿ ਜਦੋਂ ਹਵਾਲਾ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ, ਤਾਂ ਦਿੱਲੀ ਦੇ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਕੋਵਿਡ ਤੋਂ ਬਾਅਦ ਉਨ੍ਹਾਂ ਦੀ ਯਾਦਦਾਸ਼ਤ ਕਮਜ਼ੋਰ ਹੈ, ਜਿਸ ਕਾਰਨ, ਉਸ ਨੂੰ ਇਸ ਨਾਲ ਸਬੰਧਤ ਮਹੱਤਵਪੂਰਨ ਵੇਰਵੇ ਅਤੇ ਤੱਥ ਯਾਦ ਨਹੀਂ ਹਨ।