ਬਠਿੰਡਾ ਚਾਉਕੇ,17 ਜਨਵਰੀ(ਕੁਲਬੀਰ ਬੀਰਾ) ਜ਼ਿਲ੍ਹਾ ਬਠਿੰਡਾ ਬਲਾਕ ਰਾਮਪੁਰਾ ਦੇ ਪਿੰਡ ਚਾਉਕੇ ਦੇ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਬਲਾਕ ਰਾਮਪੁਰਾ ਦੇ ਪ੍ਰਧਾਨ ਮਾ ਬਲਦੇਵ ਸਿੰਘ ਜਵੰਧਾ ਅਤੇ ਸਰਗਰਮ ਨੌਜਵਾਨ ਆਗੂ ਨਿੱਕਾ ਸਿੰਘ ਜੇਠੂਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ ਲਾਏ ਧਰਨੇ ਤੇ ਟਿਕਰੀ ਮੋਰਚੇ ਤੋਂ ਕੁਝ ਦਿਨ ਪਹਿਲਾਂ ਵਾਪਸ ਆਏ ਪਿੰਡ ਚਾਉਕੇ ਦੇ ਨੋਜਵਾਨ ਬੀਰ ਬਹਾਦਰ ਸਿੰਘ ਪੁੱਤਰ ਕੇਸਰ ਸਿੰਘ ਚਾਉਕੇ ਉਮਰ ਕਰੀਬ (38) ਸਾਲ ਕਿਸਾਨ ਦਾ ਬੀਤੀ ਰਾਤ ਹਰਟ ਅਟੈਕ ਹੋਣ ਨਾਲ ਦੇਹਾਂਤ ਹੋ ਗਿਆ ਹੈ।ਜੋ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਚਾਉਕੇ ਦਾ ਸਰਗਰਮ ਕਮੇਟੀ ਮੈਂਬਰ ਵੀ ਸੀ ।ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੋਰਾਨ ਚਾਉਕੇ ਪਿੰਡ ਦੇ ਦੁਜੇ ਵਿਅਕਤੀ ਦੇ ਦੇਹਾਂਤ ਹੋਣ ਨਾਲ ਖੇਤਰ ਚ ਸੋਗ ਦੀ ਲਹਿਰ ਦੌੜ ਗਈ ਹੈ।ਇਹ ਨੌਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਲੜਕਾ ਤੇ ਲੜਕੀ ਛੱਡ ਗਿਆ ਹੈ।ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਨੋਜਵਾਨ ਕਿਸਾਨ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਰਕਾਰ ਵੱਲੋਂ ਐਲਾਨੀ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇ।