ਚੰਡੀਗੜ, 17 ਜੂਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਸਿੱਖ ਡਰਾਈਵਰ ਅਤੇ ਉਸ ਦੇ ਬੇਟੇ ਦੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਦੀ ਸਖਤ ਨਿੰਦਾ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਵਲੋਂ ਛੋਟੀ ਜਿਹੀ ਗੱਲ ਬਦਲੇ 2 ਨਿਰਦੋਸ਼ ਲੋਕਾਂ ਉਤੇ ਤਸ਼ੱਦਦ ਕਰਨਾ ਬੇਹੱਦ ਸ਼ਰਮਨਾਕ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਪੀੜਤਾਂ ਨੂੰ ਜਲਦ ਤੋਂ ਜਲਦ ਨਿਆਂ ਮਿਲਣਾ ਚਾਹੀਦਾ ਹੈ।
ਵਰਨਣਯੋਗ ਹੈ ਕਿ ਦਿੱਲੀ ਵਿਚ ਇੱਕ ਸਿੱਖ ਡਰਾਈਵਰ ਦਾ ਆਟੋ ਪੁਲਿਸ ਦੀ ਗੱਡੀ ਨਾਲ ਟਕਰਾ ਜਾਣ ਉਤੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਅਤੇ ਉਸ ਲੜਕੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਸ਼ਰਮਨਾਕ ਕਾਰੇ ਦੀ ਸਾਰੇ ਪਾਸੇ ਨਿੰਦਾ ਹੋ ਰਹੀ ਹੈ। ਇਸ ਦੌਰਾਨ 3 ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Shameful incident of @DelhiPolice ruthlessly beating up Sarabjeet Singh & Balwant Singh over a petty issue. Request HM @AmitShah to ensure justice.
— Capt.Amarinder Singh (@capt_amarinder) June 17, 2019