ਦਿੱਲੀ, ਪੰਜਾਬ , ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੱਲੇਗੀ ਸ਼ੀਤਲਹਿਰ

ਦਿੱਲੀ, 20ਜਨਵਰੀ(ਵਿਸ਼ਵ ਵਾਰਤਾ)- ਦੇਸ਼ ਦੇ ਉਤਰੀ ਹਿੱਸੇ ਵਿੱਚ ਜਨਵਰੀ ਦੇ ਇਸ ਸਮੇਂ ਵੀ ਕੜਾਕੇ ਦੀ ਠੰਢ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਉਤਰਾਖੰਡ ਦੇ ਕੁਝ ਇਲਾਕਿਆਂ ਅਤੇ 20-21 ਜਨਵਰੀ ਨੂੰ ਦਿੱਲੀ, ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸ਼ੀਤ ਲਹਿਰ ਚੱਲ਼ੇਗੀ। ਇਹਨਾਂ ਰਾਜਾਂ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸ਼ੀਤਲਹਿਰ ਕਾਰਨ ਹੋਰ ਠੰਢ ਵਧੇਗੀ। ਮੌਸਮ ਵਿਭਾਗ ਨੇ ਕੋਹਰੇ ਨੂੰ ਲੈ ਕੇ ਵੀ ਅਲਰਟ ਜਾਰੀ ਕੀਤੀ ਹੈ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।






















