ਦਿੱਲੀ ਬਰੂਹਾਂ ਤੇ ਡਟੇ ਕਿਸਾਨਾਂ ਦੇ ਸੰਘਰਸ਼ ਦਾ 28 ਵਾਂ ਦਿਨ
ਕੇਂਦਰ ਦੇ ਆਏ ਸੱਦੇ ਤੇ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ
ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂ ਲੈਣਗੇ ਹਿੱਸਾ
ਪੰਜਾਬ ਦੀਆਂ 32 ਜੱਥੇਬੰਦੀਆਂ ਦੇ 5 ਆਗੂ ਲੈਣਗੇ ਹਿੱਸਾ
ਸਰਕਾਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ, ਹੋਵੇਗਾ ਫੈਸਲਾ
ਮੀਟਿੰਗ ਦੇ ਫੈਸਲਿਆਂ ਤੇ ਸਰਕਾਰ ਦੀ ਵੀ ਨਜ਼ਰ
ਜੱਥੇਬੰਦੀਆਂ ਦਾ ਫੈਸਲਾ ਹਾਂਪੱਖੀ ਹੋਵੇਗਾ- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਆਸ

ਨਵੀਂ ਦਿੱਲੀ, 23 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਗੱਲ-ਬਾਤ ਲਈ ਆਏ ਸੱਦੇ ਬਾਰੇ ਦੇਸ਼ ਭਰ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀ ਅੱਜ 2 ਵਜੇ ਅਹਿਮ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ਹਿੱਸਾ ਲਵੇਗੀ। ਜਦ ਕਿ ਦੂਜੇ ਰਾਜਾਂ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਦੀ ਵੀ ਇਸ ਮੀਟਿੰਗ ਤੇ ਪੂਰੀ ਨਜ਼ਰ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਸ ਪ੍ਰਗਟ ਕੀਤੀ ਹੈ ਕਿ ਕਿਸਾਨ ਆਗੂ ਇਸ ਮੀਟਿੰਗ ਵਿੱਚ ਹਾਂ ਪੱਖੀ ਫੈਸਲੇ ਲੈਣਗੇ, ਤੇ ਉਹ ਸਰਕਾਰ ਨਾਲ ਗੱਲਬਾਤ ਕਰਕੇ ਪਿਛਲੇ 28 ਦਿਨਾਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਨੂੰ ਖਤਮ ਕਰਕੇ ਆਪਣੇ ਘਰਾਂ ਨੂੰ ਵਾਪਸ ਜਾਣਗੇ।






















