ਦਿੱਲੀ : ਬੇਬੀ ਕੇਅਰ ਸੈਂਟਰ ਵਿੱਚ ਲੱਗੀ ਅੱਗ , ਨਵਜੰਮੇ ਬੱਚਿਆਂ ਨੂੰ ਕੀਤਾ ਗਿਆ ਰੈਸਕਿਊ
ਚੰਡੀਗੜ੍ਹ, 26ਮਈ(ਵਿਸ਼ਵ ਵਾਰਤਾ)-ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਦੇ ਬੀ ਬਲਾਕ ਵਿੱਚ ਸਥਿਤ ਬੇਬੀ ਕੇਅਰ ਸੈਂਟਰ ਵਿੱਚ ਸ਼ਨੀਵਾਰ ਰਾਤ ਕਰੀਬ 11.32 ਵਜੇ ਅੱਗ ਲੱਗ ਗਈ। ਇਸ ਨਾਲ ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੇ ਸਮੇਂ ਸੈਂਟਰ ਵਿੱਚ 11 ਨਵਜੰਮੇ ਬੱਚੇ ਮੌਜੂਦ ਸਨ। ਜਿਨ੍ਹਾਂ ਨੂੰ ਬਚਾ ਲਿਆ ਗਿਆ। ਉਹਨਾਂ ਨੂੰ ਦੂਜੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਦਿੱਲੀ ਫਾਇਰ ਸਰਵਿਸ ਦੇ ਮੁਖੀ ਨੇ ਦੱਸਿਆ ਕਿ ਬੇਬੀ ਸੈਂਟਰ ਵਿੱਚ ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਨੂੰ ਰਵਾਨਾ ਕਰ ਦਿੱਤਾ ਗਿਆ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 11 ਨਵਜੰਮੇ ਬੱਚਿਆਂ ਨੂੰ ਬਚਾ ਲਿਆ ਗਿਆ ਹੈ।