ਦਿੱਲੀ ਮਹਿਲਾ ਕਮਿਸ਼ਨ ਨੇ ਲਿਖੀ ਰਾਸ਼ਟਰਪਤੀ ਨੂੰ ਚਿੱਠੀ
ਕੰਗਣਾ ਰਣੌਤ ਕੋਲੋਂ ਪਦਮ ਸ਼੍ਰੀ ਐਵਾਰਡ ਵਾਪਸ ਲੈ ਕੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਬਾਲੀਵੁੱਡ ਅਭਿਨੇਤਰੀ ਕੰਗਣਾ ਰਣੌਤ ਦੇ ਅਜਾਦੀ ਵਾਲੇ ਬਿਆਨ ਦਾ ਨੋਟਿਸ ਲੈਂਦਿਆ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਮੰਗ ਕੀਤੀ ਹੈ ਕਿ ਕੰਗਣਾ ਰਣੌਤ ਕੋਲੋਂ ਪਦਮ ਸ਼੍ਰੀ ਦਾ ਐਵਾਰਡ ਵਾਪਸ ਲੈ ਲਿਆ ਜਾਵੇ ਅਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।
https://twitter.com/SwatiJaiHind/status/1459768323843973123?s=20