ਦਿੱਲੀ ਮੇਅਰ ਦੀ ਚੋਣ ਵਿੱਚ ‘ਆਪ’ ਦੀ ਜਿੱਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)- ਦਿੱਲੀ ‘ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ‘ਆਪ’ ਦੀ ਜਿੱਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ, ਉਹਨਾਂ ਨੇ ਟਵੀਟ ਕੀਤਾ “ਲੋਕਤੰਤਰ ਦੀ ਜਿੱਤ…ਦਿੱਲੀ ਦੇ ਲੋਕਾਂ ਨੂੰ ਮੁਬਾਰਕਾਂ…ਅਰਵਿੰਦ ਕੇਜਰੀਵਾਲ ਜੀ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਣ ਦੇ ਜਜ਼ਬੇ ਨੂੰ ਸਲਾਮ..”
ਅੱਜ ਹੋਈ ਵੋਟਿੰਗ ‘ਚ ‘ਆਪ’ ਦੀ ਸ਼ੈਲੀ ਓਬਰਾਏ ਨੂੰ 150 ਵੋਟਾਂ ਮਿਲੀਆਂ। ਉਨ੍ਹਾਂ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ। ਚੋਣ ਵਿੱਚ ਕੁੱਲ 241 ਕੌਂਸਲਰਾਂ ਨੇ ਵੋਟ ਪਾਈ। ਇਸ ਦੇ ਨਾਲ ਹੀ 9 ਕਾਂਗਰਸੀ ਕੌਂਸਲਰਾਂ ਨੇ ਚੋਣ ਦਾ ਬਾਈਕਾਟ ਕੀਤਾ। ਐਮਸੀਡੀ ਚੋਣਾਂ ਲਈ ਵੋਟਿੰਗ ਤਿੰਨ ਵਾਰ ਮੁਲਤਵੀ ਹੋਣ ਤੋਂ ਬਾਅਦ ਅੱਜ ਸਵੇਰੇ 11.20 ਵਜੇ ਸਿਵਿਕ ਸੈਂਟਰ ਵਿਖੇ ਸ਼ੁਰੂ ਹੋਈ, ਜੋ ਕਰੀਬ ਦੋ ਘੰਟੇ ਚੱਲੀ।
ਲੋਕਤੰਤਰ ਦੀ ਜਿੱਤ…ਦਿੱਲੀ ਦੇ ਲੋਕਾਂ ਨੂੰ ਮੁਬਾਰਕਾਂ…ਅਰਵਿੰਦ ਕੇਜਰੀਵਾਲ ਜੀ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਣ ਦੇ ਜਜ਼ਬੇ ਨੂੰ ਸਲਾਮ…@ArvindKejriwal
— Bhagwant Mann (@BhagwantMann) February 22, 2023