• Latest
  • Trending
ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ10000 ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਡੱਬਵਾਲੀ ਤੋਂ ਦਿੱਲੀ ਵੱਲ ਰਵਾਨਾ

ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ10000 ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਡੱਬਵਾਲੀ ਤੋਂ ਦਿੱਲੀ ਵੱਲ ਰਵਾਨਾ

6 years ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

24 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

50 minutes ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

2 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

3 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

4 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

5 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

6 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ10000 ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਡੱਬਵਾਲੀ ਤੋਂ ਦਿੱਲੀ ਵੱਲ ਰਵਾਨਾ

December 27, 2020
in ਖਬਰਾਂ, ਪੰਜਾਬ, ਮਾਨਸਾ
ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ10000 ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਡੱਬਵਾਲੀ ਤੋਂ ਦਿੱਲੀ ਵੱਲ ਰਵਾਨਾ

ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ10000 ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਡੱਬਵਾਲੀ ਤੋਂ ਦਿੱਲੀ ਵੱਲ ਰਵਾਨਾ

ਮਾਨਸਾ ,ਚੰਡੀਗੜ੍ਹ 27 ਦਸੰਬਰ (ਵਿਸ਼ਵ ਵਾਰਤਾ)-ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਵਿੱਢੀ ਗਈ”ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਅੱਜ 250 ਟਰਾਲੀਆਂ, 20 ਬੱਸਾਂ, 35 ਟਰੱਕ/ਟਰਾਲੇ/ਕੈਂਟਰਾਂ ਅਤੇ 200 ਤੋਂ ਵੱਧ ਦਰਮਿਆਨੀਆਂ ਤੇ ਛੋਟੀਆਂ ਗੱਡੀਆਂ ‘ਤੇ ਸਵਾਰ10000 ਤੋਂ ਵੱਧ ਕਿਸਾਨਾਂ ਮਜਦੂਰਾਂ ਔਰਤਾਂ ਨੌਜਵਾਨਾਂ ਦਾ ਕਾਫ਼ਲਾ ਡੱਬਵਾਲੀ ਬਾਡਰ ਤੋਂ ਦਿੱਲੀ ਵੱਲ ਰਵਾਨਾ ਹੋਇਆ। ਇਸ ਮੌਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਜਗਦੇਵ ਸਿੰਘ ਜੋਗੇਵਾਲਾ, ਕੁਲਵੰਤ ਰਾਏ ਸ਼ਰਮਾ, ਲਛਮਣ ਸਿੰਘ ਸੇਵੇਵਾਲਾ, ਮਲਕੀਤ ਸਿੰਘ ਗੱਗੜ, ਭੁਪਿੰਦਰ ਸਿੰਘ ਚੰਨੂ, ਹਰਪਾਲ ਸਿੰਘ ਕਿਲਿਆਂਵਾਲੀ, ਜਗਦੀਪ ਸਿੰਘ ਖੁੱਡੀਆਂ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਆਗੂ ਜਸਵਿੰਦਰ ਸਿੰਘ, ਰਵਿੰਦਰ ਸਿੰਘ ਚਾਹਲ, ਪਵਨ ਕੁਮਾਰ ਗੜਵਾਲ ਅਤੇ ਬੰਟੀ ਗੜਵਾਲ ਸ਼ਾਮਲ ਸਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 5 ਵਜੇ ਤੱਕ ਫਤਿਹਾਬਾਦ ਪਹੁੰਚ ਕੇ 1000 ਤੋਂ ਵੱਧ ਹਰਿਆਣਵੀ ਕਿਸਾਨਾਂ ਨਾਲ ਸਾਂਝੀ ਰੈਲੀ ਕੀਤੀ ਗਈ। ਰੈਲੀ ਦੀ ਸ਼ੁਰੂਆਤ ਦੋ ਮਿੰਟ ਦਾ ਮੌਨ ਧਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਨ ਰਾਹੀਂ ਕੀਤੀ ਗਈ। ਰਾਤ ਵੀ ਉੱਥੇ ਹੀ ਠਹਿਰਨ ਦਾ ਪੂਰਾ ਪ੍ਰਬੰਧ ਹਰਿਆਣਾ ਵਾਸੀਆਂ ਨੇ ਕੀਤਾ ਹੋਇਆ ਸੀ। ਬੁਲਾਰਿਆਂ ਨੇ ਮੋਦੀ ਹਕੂਮਤ ਉੱਤੇ ਕਾਰਪੋਰੇਟਾਂ ਦੀ ਸੇਵਾਦਾਰ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਕਾਨੂੰਨ ਮੜ੍ਹਨ ਲਈ ਬੇਬੁਨਿਆਦ ਜ਼ਿੱਦ ਫੜੀ ਬੈਠੀ ਹੈ। ਕਾਰਪੋਰੇਟਾਂ ਦੇ ਵਾਰੇ ਨਿਆਰੇ ਅਤੇ ਕਿਸਾਨਾਂ ਦੀ ਬਰਬਾਦੀ ਕਰਨ ਵਾਲੇ ਕਾਲੇ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕੜਾਕੇ ਦੀ ਠੰਢ ਅਤੇ ਗਹਿਰੀ ਧੁੰਦ ਵਿੱਚ ਵੀ ਦਿੱਲੀ ਦੀਆਂ ਬਰੂਹਾਂ ‘ਤੇ ਲੱਖਾਂ ਦੀ ਤਾਦਾਦ ਵਿੱਚ ਦਿਨੇ ਰਾਤ ਸ਼ਾਂਤਮਈ ਮੋਰਚੇ ‘ਚ ਮਹੀਨੇ ਭਰ ਤੋਂ ਡਟੇ ਹੋਏ ਮਰਦ, ਔਰਤਾਂ,ਨੌਜਵਾਨ ਤੇ ਬੱਚੇ ਬੁੱਢੇ ਕਿਸਾਨਾਂ ਮਜਦੂਰਾਂ ਅਤੇ ਹਜ਼ਾਰਾਂ ਹਮਾਇਤੀ ਲੋਕਾਂ ਦੀ ਹੱਕੀ ਆਵਾਜ਼ ਨੂੰ ਅਣਸੁਣੀ ਕੀਤਾ ਜਾ ਰਿਹਾ ਹੈ। ਇਸ ਜ਼ਾਲਮ ਵਤੀਰੇ ਕਾਰਨ ਹੁਣ ਤੱਕ 50 ਤੋਂ ਵੱਧ ਕਿਸਾਨਾਂ, ਮਜਦੂਰਾਂ, ਔਰਤਾਂ ਤੇ ਨੌਜਵਾਨਾਂ ਦੀ ਬਲੀ ਲਈ ਜਾ ਚੁੱਕੀ ਹੈ ਅਤੇ ਹਰ ਰੋਜ਼ ਹੋਰ ਕੀਮਤੀ ਜਾਨਾਂ ਕੁਰਬਾਨ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰੀ ਕੂੜ ਪ੍ਰਚਾਰ ਦਾ ਪਰਦਾਫਾਸ਼ ਕਰਦਾ ਅਤੇ ਕਿਸਾਨਾਂ ਦਾ ਹੱਕੀ ਪੱਖ ਪੇਸ਼ ਕਰਦਾ ਹਿੰਦੀ ਵਿੱਚ ਛਾਪਿਆ ਹੱਥ ਪਰਚਾ ਅੱਜ ਇੱਥੇ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਵੰਡਿਆ ਗਿਆ ਅਤੇ ਬਾਕੀ ਦਾ ਦਿੱਲੀ ਮੋਰਚੇ ਵਿੱਚ ਵੰਡਿਆ ਜਾਵੇਗਾ। ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜ ਮਹੀਨੇ ਪਹਿਲਾਂ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਹਰਿਆਣਾ, ਰਾਜਿਸਥਾਨ ਤੇ ਯੂ ਪੀ ਵਿੱਚ ਦੀ ਹੁੰਦਾ ਹੋਇਆ ਅੱਜ ਪੂਰੇ ਭਾਰਤ ਦੇ ਲੋਕਾਂ ਦਾ ਅੰਦੋਲਨ ਬਣ ਚੁੱਕਿਆ ਹੈ। ਮਹਾਰਾਸ਼ਟਰ, ਮੱਧ ਪ੍ਰਦੇਸ਼, ਕੇਰਲ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਆਦਿ ਰਾਜਾਂ ਤੋਂ ਵੀ ਕਿਸਾਨ ਲਸ਼ਕਰ ਦਿੱਲੀ ਵੱਲੀਂ ਕੂਚ ਕਰ ਚੁੱਕੇ ਹਨ। ਇਸ ਦੇਸ਼ਵਿਆਪੀ ਸ਼ਾਂਤਮਈ ਅੰਦੋਲਨ ਦਾ ਚੋਟ ਨਿਸ਼ਾਨਾ ਮੋਦੀ ਹਕੂਮਤ ਦੇ ਬਰਾਬਰ ਹੀ ਅਡਾਨੀ ਅੰਬਾਨੀ ਤੇ ਹੋਰ ਦੇਸੀ ਵਿਦੇਸ਼ੀ ਕਾਰਪੋਰੇਟਾਂ ਦੇ ਰੱਤ ਨਿਚੋੜ ਕਾਰੋਬਾਰ ਵੀ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਕੱਲ੍ਹ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੇ ਘਰ ਅੱਗੇ ਸ਼ੁਰੂ ਕੀਤੇ ਧਰਨੇ ਸਮੇਤ ਪੰਜਾਬ ‘ਚ ਇਸ ਮੌਕੇ 10 ਭਾਜਪਾ ਆਗੂਆਂ ਅਤੇ 31 ਕਾਰਪੋਰੇਟ ਕਾਰੋਬਾਰਾਂ ਦੇ ਘਿਰਾਓ ਜਥੇਬੰਦੀ ਵੱਲੋਂ 88 ਦਿਨਾਂ ਤੋਂ ਲਗਾਤਾਰ ਦਿਨ ਰਾਤ ਜਾਰੀ ਹਨ। ਪੂਰੇ ਭਾਰਤ ਵਿੱਚ ਟੌਲ ਪਲਾਜੇ ਬੰਦ ਕਰਨ ਦਾ ਸੱਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤਾ ਜਾ ਚੁੱਕਾ ਹੈ। ਚੋਣ ਦੌਰਿਆਂ ‘ਤੇ ਆ ਰਹੇ ਭਾਜਪਾ ਆਗੂਆਂ ਦੇ ਘਿਰਾਓ ਵੀ ਸ਼ਹਿਰ ਸ਼ਹਿਰ ਕੀਤੇ ਜਾ ਰਹੇ ਹਨ। ਬਠਿੰਡਾ ਵਿਖੇ ਅਜਿਹਾ ਘਿਰਾਓ ਕਰਨ ਵਾਲੇ 30 ਕਿਸਾਨਾਂ ਵਿਰੁੱਧ ਅਣਪਛਾਤੇ ਕਹਿ ਕੇ ਪਰਚਾ ਦਰਜ ਕਰਨ ਦੀ ਬੁਲਾਰਿਆਂ ਨੇ ਸਖ਼ਤ ਨਿਖੇਧੀ ਕੀਤੀ ਅਤੇ ਪਰਚਾ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਅੱਜ ਪੰਜਾਬ ਦੇ ਸੈਂਕੜੇ ਪਿੰਡਾਂ ਵਿੱਚ ਖਾਲੀ ਥਾਲ਼ੀਆਂ ਖੜਕਾਉਣ ਅਤੇ ਨਾਹਰੇ ਗੁੰਜਾਊ ਰੋਸ ਪ੍ਰਦਰਸ਼ਨਾਂ ਰਾਹੀਂ ਮੋਦੀ ਦੇ ‘ਮਨ ਕੀ ਬਾਤ‘ ਢਕਵੰਜ ਦਾ ਤਿੱਖਾ ਵਿਰੋਧ ਕੀਤਾ ਗਿਆ। ਪਾਣੀਆਂ ਵਰਗੇ ਆਪਸੀ ਸਹਿਮਤੀ ਨਾਲ ਹੱਲ ਹੋਣ ਵਰਗੇ ਕਿਸਾਨੀ ਮੁੱਦੇ ਨੂੰ ਹਰਿਆਣਾ ਭਾਜਪਾ ਵੱਲੋਂ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ‘ਚ ਪਾਟਕ ਪਾਊ ਹਥਿਆਰ ਵਜੋਂ ਵਰਤਣ ਦੇ ਕਮੀਨੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੇ ਹੋਏ ਇਹਨਾਂ ਯਤਨਾਂ ਨੂੰ ਹਰਿਆਣੇ ਦੇ ਕਿਸਾਨਾਂ ਵੱਲੋਂ ਦੋ ਟੁਕ ਰੱਦ ਕਰਨ ਦੀ ਬੁਲਾਰਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। “ਅਮਰ ਸ਼ਹੀਦਾਂ ਦਾ ਪੈਗ਼ਾਮ, ਜਾਰੀ ਰੱਖਣਾ ਹੈ ਸੰਗਰਾਮ” “ਸ਼ਹੀਦੋ ਥੋਡਾ ਕਾਜ ਅਧੂਰਾ,ਲਾ ਕੇ ਜਿੰਦਗੀਆਂ ਕਰਾਂਗੇ ਪੂਰਾ” ਦੇ ਬੁਲੰਦ ਨਾਅਰਿਆਂ ਨਾਲ ਸ਼ਹੀਦਾਂ ਦੀ ਆਪਾਵਾਰੂ ਭਾਵਨਾ ਦੀ ਜੈ-ਜੈਕਾਰ ਕਰਦਿਆਂ ਉਹਨਾਂ ਦੀ ਕੁਰਬਾਨੀ ਨੂੰ ਅਜਾਈਂ ਨਾ ਜਾਣ ਦੇਣ ਦਾ ਅਹਿਦ ਕੀਤਾ ਗਿਆ ਤੇ ਮੁਕੰਮਲ ਜਿੱਤ ਤਕ ਸੰਘਰਸ਼ ਜਾਰੀ ਰੱਖਣ ਦਾ ਅੈਲਾਨ ਕੀਤਾ ਗਿਆ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਮੌਜੂਦਾ ਬੇਮਿਸਾਲ ਤੇ ਇਕਜੁੱਟ ਕਿਸਾਨ ਸੰਘਰਸ਼ ਨੂੰ ਹਰਿਆਣੇ ਸਮੇਤ ਦੇਸ਼ ਵਿਦੇਸ਼ ‘ਚੋਂ ਹਰ ਵਰਗ ਦੇ ਕਿਰਤੀਆਂ, ਬੁੱਧੀਜੀਵੀਆਂ, ਛੋਟੇ ਕਾਰੋਬਾਰੀਆਂ ਅਤੇ ਕਲਾਕਾਰਾਂ ਵੱਲੋਂ ਮਿਲ ਰਹੀ ਹਰ ਤਰ੍ਹਾਂ ਦੀ ਜ਼ੋਰਦਾਰ ਹਮਾਇਤ ਨਾਲ ਮੋਦੀ ਹਕੂਮਤ ਦੀਆਂ ਜ਼ਾਤਪਾਤੀ ਤੇ ਫਿਰਕੂ ਪਾਟਕ-ਪਾਊ ਚਾਲਾਂ ਅਤੇ ਘੋਲ ਬਾਰੇ ਝੂਠਾ ਪ੍ਰਚਾਰ ਕਰਨ ਦੀਆਂ ਸਭ ਸਿਆਸੀ ਚਾਲਾਂ ਲਗਾਤਾਰ ਕੁੱਟੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਾਨੂੰਨਾਂ ‘ਚ ਸਰਕਾਰ ਵੱਲੋਂ ਤਜਵੀਜ਼ਤ ਸੋਧਾਂ ਨੂੰ ਰੱਦ ਕਰਨ ਦਾ ਅਰਥ ਫ਼ਸਲਾਂ ਦੇ ਮੰਡੀਕਰਨ ‘ਚ ਕਾਰਪੋਰੇਟਾਂ ਦੇ ਦਾਖ਼ਲੇ ਨੂੰ ਮੁੱਢੋਂ ਰੋਕਣ ਦੀ ਸਹੀ ਪਹੁੰਚ ਹੈ। ਇਨ੍ਹਾਂ ਸੋਧਾਂ ਨੂੰ ਮੰਨਣ ਨਾਲ ਫ਼ਸਲਾਂ ਦੇ ਮੰਡੀਕਰਨ ਚ ਕਾਰਪੋਰੇਟਾਂ ਦਾ ਦਾਖਲਾ ਖੁੱਲ੍ਹਾ ਹੀ ਰਹਿੰਦਾ ਹੈ, ਜਿਸ ਨੇ ਜ਼ਮੀਨਾਂ ਹਥਿਆਉਣ ਦਾ ਸਾਧਨ ਬਣਨਾ ਹੈ। ਇਸ ਲਈ ਇਹ ਨਵੇਂ ਖੇਤੀ ਕਾਨੂੰਨ ਰੱਦ ਕਰਨੇ ਲਾਜ਼ਮੀ ਹਨ ਅਤੇ ਇਸ ਮੰਜ਼ਿਲ ਦੀ ਪ੍ਰਾਪਤੀ ਤੱਕ ਕਿਸਾਨ ਸੰਘਰਸ਼ ਆਏ ਦਿਨ ਬੁਲੰਦੀਆਂ ਵੱਲ ਵਧਦਾ ਹੀ ਰਹੇਗਾ। ਉਹਨਾਂ ਨੇ ਐਲਾਨ ਕੀਤਾ ਕਿ “ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ” ਤਹਿਤ ਹੋਰ ਵੱਡੀਆਂ ਲਾਮਬੰਦੀਆਂ ਲਈ ਜ਼ੋਰਦਾਰ ਤਿਆਰੀਆਂ ਜਾਰੀ ਰੱਖੀਆਂ ਜਾਣਗੀਆਂ ਅਤੇ ਪੰਜਾਬ ਵਿੱਚ 41 ਥਾਂਵਾਂ ‘ਤੇ ਮੋਰਚੇ ਜਾਰੀ ਰੱਖਦਿਆਂ ਦਿੱਲੀ ਮੋਰਚੇ ਵਿੱਚ ਵੀ ਲਗਾਤਾਰ ਵਾਧਾ ਨੱਕੀ ਕੀਤਾ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 