ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦਾ ਟਰੈਕਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਦੀ ਮੌਤ
ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ)- ਕਿਸਾਨਾਂ ਦੇ ਅੰਦੋਲਨ ਦੀ ਜਿੱਤ ਹੋਣ ਤੋਂ ਬਾਅਦ ਅੱਜ ਕਿਸਾਨ ਵਾਪਸ ਪੰਜਾਬ ਪਰਤ ਰਹੇ ਹਨ। ਦਿੱਲੀ ਤੋਂ ਅੱਜ ਫਤਹਿ ਮਾਰਚ ਦੌਰਾਨ ਵਾਪਸ ਆ ਰਹੇ ਦੋ ਕਿਸਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਟੋਲ ਪਲਾਜ਼ਾ ਬਸਤਾਰਾ ਦੇ ਨਜ਼ਦੀਕ ਇਕ ਟਰੈਕਟਰ ਰਸਤੇ ਵਿੱਚ ਪਲਟ ਗਿਆ। ਇਸ ਹਾਦਸੇ ਵਿੱਚ ਦੋ ਜਾਣਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।