ਨਵੀਂ ਦਿੱਲੀ, 17 ਜਨਵਰੀ : ਨਵੀਂ ਦਿੱਲੀ, 17 ਜਨਵਰੀ : ਪੰਜਾਬ ਵਿਚ ਹੋਈ ਨਗਰ ਨਿਗਮ ਚੋਣਾਂ ਤੋਂ ਬਾਅਦ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਦੇ ਮੇਅਰਾਂ ਦੀ ਚੋਣ ਨੂੰ ਲੈ ਕੇ ਅੱਜ ਦਿੱਲੀ ਵਿਚ ਪੰਜਾਬ ਕਾਂਗਰਸ ਦੀ ਇੱਕ ਅਹਿਮ ਬੈਠਕ ਹੋਈ| ਮੇਅਰਾਂ ਦੀ ਚੋਣ ਨੂੰ ਲੈ ਕੇ 2 ਅਬਜਰਵਰ ਤ੍ਰਿਪਤ ਮੋਹਿੰਦਰ ਬਾਜਵਾ ਅਤੇ ਅਰੁਣਾ ਚੌਧਰੀ ਨਿਯੁਕਤ ਕੀਤੇ ਗਏ ਹਨ|
ਪੰਜਾਬ ਕਾਂਗਰਸ ਦੇ ਅਹਿਮ ਨੇਤਾਵਾਂ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ, ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਅਤੇ ਹੋਰ ਨੇਤਾਵਾਂ ਦੀ ਅੱਜ ਦਿੱਲੀ ਵਿਚ ਅਹਿਮ ਬੈਠਕ ਹੋਈ|
ਪ੍ਰਾਪਤ ਜਾਣਕਾਰੀ ਅਨੁਸਾਰ ਬੈਠਕ ਵਿਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਨਾਮਾਂ ਉਤੇ ਚਰਚਾ ਹੋਈ| ਮੰਤਰੀਆਂ ਦੇ ਨਾਮਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ| ਮੰਤਰੀਆਂ ਦੇ ਵਿਭਾਗਾਂ ਵਿਚ ਫੇਰ-ਬਦਲ ਦੇ ਬਾਰੇ ਵਿਚਾਰ ਵਟਾਂਦਰਾ ਹੋਇਆ ਹੈ| ਅਜਿਹਾ ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦਾ ਵਿਸਥਾਰ ਬਜਟ ਸੈਸਨ ਜਾਂ ਇਸ ਤੋਂ ਬਾਅਦ ਕਰ ਦਿੱਤਾ ਜਾਵੇਗਾ| ਇਹ ਬੈਠਕ ਕਪੂਰਥਲਾ ਹਾਊਸ ਵਿਚ ਹੋਈ|
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਭਲਕੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ| ਇਸ ਮੁਲਾਕਾਤ ਵਿਚ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ|
ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ
ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਤੇਜਿੰਦਰਪਾਲ ਸੰਧੂ ਦੇ ਘਰ ਪਹੁੰਚ ਕੇ ਵਰਕਰਾਂ...