ਦਿੱਲੀ ਵਿਧਾਨ ਸਭਾ ਦੇ ਸਰਦ ਰੁੱਦ ਇਜਲਾਸ ਦਾ ਪਹਿਲਾ ਦਿਨ ਰਿਹਾ ਹੰਗਾਮੇਦਾਰ
ਆਪ ਵਿਧਾਇਕਾਂ ਨੇ ਐਲਜੀ ਦਫ਼ਤਰ ਤੱਕ ਕੀਤਾ ਪੈਦਲ ਮਾਰਚ
ਚੰਡੀਗੜ੍ਹ 16 ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਹੰਗਾਮੇਦਾਰ ਰਿਹਾ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਵਿਧਾਇਕ ਆਕਸੀਜਨ ਸਿਲੰਡਰ ਲੈ ਕੇ ਪਹੁੰਚ ਗਏ। ਭਾਜਪਾ ਅਤੇ ‘ਆਪ’ ਵਿਧਾਇਕਾਂ ਨੇ ਸਦਨ ‘ਚ ਇਕ-ਦੂਜੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੂਜੇ ਪਾਸੇ ‘ਆਪ’ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਤੋਂ LG ਦਫ਼ਤਰ ਤੱਕ ਮਾਰਚ ਕੀਤਾ। ਇਸ ਮਾਰਚ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਸ਼ਿਰਕਤ ਕੀਤੀ। ਕੇਜਰੀਵਾਲ ਨੇ ਕਿਹਾ ਕਿ LG ਨੇ ਯੋਗਾ ਕਲਾਸਾਂ ਬੰਦ ਕਰ ਦਿੱਤੀਆਂ ਹਨ। ਅਧਿਆਪਕਾਂ ਨੂੰ ਫਿਨਲੈਂਡ ਜਾਣ ਤੋਂ ਰੋਕ ਦਿੱਤਾ ਗਿਆ। ਉਸ ਨੇ ਮੁਹੱਲਾ ਕਲੀਨਿਕ ਦੇ ਪੈਸੇ ਵੀ ਰੋਕ ਲਏ। LG ਕੋਲ ਸੁਤੰਤਰ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ।