ਦਿੱਲੀ ਵਿੱਚ ਮਾਸਕ ਪਹਿਨਣਾ ਫਿਰ ਤੋਂ ਲਾਜ਼ਮੀ; ਉਲੰਘਣਾ ਕਰਨ ਵਾਲਿਆਂ ਤੇ ਲੱਗੇਗਾ ਜੁਰਮਾਨਾ
ਚੰਡੀਗੜ,11 ਅਗਸਤ(ਵਿਸ਼ਵ ਵਾਰਤਾ)- ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਾਰੀਆਂ ਜਨਤਕ ਥਾਵਾਂ ‘ਤੇ ਫੇਸ ਮਾਸਕ/ਕਵਰ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲਿਆਂ ‘ਤੇ 500 ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਨੋਟੀਫਿਕੇਸ਼ਨ ਦੇ ਇਸ ਪ੍ਰਬੰਧ ਦੇ ਤਹਿਤ ਜੁਰਮਾਨਾ ਨਿੱਜੀ 4 ਪਹੀਆ ਵਾਹਨਾਂ ਵਿੱਚ ਇਕੱਠੇ ਸਫ਼ਰ ਕਰਨ ਵਾਲੇ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗਾ।























