ਸਵੇਰੇ ਸਵੇਰੇ ਕੋਰਟ ਦੇ ਬਾਹਰ ਚੱਲੀ ਗੋਲੀ
ਚੰਡੀਘਰ੍ਹ,22 ਅਪ੍ਰੈਲ(ਵਿਸ਼ਵ ਵਾਰਤਾ)-ਬਾਹਰੀ ਦਿੱਲੀ ਸਥਿਤ ਰੋਹਿਣੀ ਕੋਰਟ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਕੋਰਟ ਕੰਪਲੈਕਸ ‘ਚ ਹੜਕੰਪ ਮਚ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਨਾਗਾਲੈਂਡ ਦੇ ਸੁਰੱਖਿਆ ਕਰਮਚਾਰੀਆਂ ਦੀ ਵਕੀਲ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ ਹਫੜਾ-ਦਫੜੀ ਸ਼ੁਰੂ ਹੋ ਗਈ, ਤਾਂ ਸਥਿਤੀ ਨੂੰ ਕਾਬੂ ਕਰਨ ਲਈ, ਸੁਰੱਖਿਆ ਕਰਮਚਾਰੀਆਂ ਨੇ ਰੋਹਿਣੀ ਕੋਰਟ ਪਰਿਸਰ ਵਿਚ ਜ਼ਮੀਨ ‘ਤੇ ਏ.ਕੇ.-47 ਨਾਲ ਫਾਇਰ ਕਰ ਦਿੱਤਾ । ਫਿਲਹਾਲ ਪੁਲਸ ਨੇ ਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਇੱਥੇ ਲੱਗੇ ਸੀਸੀਟੀਵੀ ਦੀ ਮਦਦ ਵੀ ਲਈ ਜਾ ਰਹੀ ਹੈ।ਇਸ ਦੇ ਨਾਲ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਥਿਆਰ ਅਤੇ ਖਾਲੀ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਵਕੀਲਾਂ ਨੇ ਦੋਸ਼ ਲਾਇਆ ਕਿ ਚੈਕਿੰਗ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੇ ਦੁਰਵਿਵਹਾਰ ਕੀਤਾ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇਖ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਵਿੱਚ ਕਸੂਰ ਕਿਸਦਾ ਹੈ?