ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਵਾਪਰੀਆਂ ਘਟਨਾਵਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਦਿੱਲੀ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਦਿੱਲੀ ਖਾਲੀ ਕਰਕੇ ਸਰਹੱਦਾਂ ਤੇ ਵਾਪਸ ਆਉਣ ਦਾ ਸੱਦਾ
ਕੁਝ ਤੱਤਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਮੰਨਣਯੋਗ ਨਹੀਂ-ਕੈਪਟਨ

ਚੰਡੀਗੜ੍ਹ,26ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਕਿਹਾ ਹੈ ਕਿ ਦਿੱਲੀ ਵਿੱਚ ਅੱਜ ਵਾਪਰੀਆਂ ਹਿੰਸਕ ਘਟਨਾਵਾਂ ਤੇ ਦਿੱਲੀ ਵਿੱਚ ਕੁਝ ਤੱਤਾਂ ਵੱਲੋਂ ਕੀਤੀਆਂ ਗਈਆਂ ਹਿੰਸਕ ਘਟਨਾਵਾਂ ਮੰਨਣਯੋਗ ਨਹੀਂ ਹਨ।ਇਹਨਾਂ ਘਟਨਾਵਾਂ ਦਾ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸ਼ਾਂਤਮਈ ਅੰਦੋਲਨ ਤੇ ਬੂਰਾ ਅਸਰ ਪਿਆ ਹੈ। ਕਿਸਾਨ ਲੀਡਰਾਂ ਨੂੰ ਅਜਿਹੇ ਤੱਤਾਂ ਨੂੰ ਆਪਣੇ ਆਪ ਨੂੰ ਵੱਖ ਕਰਕੇ ਅਤੇ ਟਰੈਕਟਰ ਰੈਲੀ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਨੂੰ ਖਾਲੀ ਕਰਕੇ ਵਾਪਸ ਉਹ ਆਪਣੀਆਂ ਅੰਦੋਲਨ ਵਾਲੀਆਂ ਥਾਵਾਂ ਤੇ ਪਹੁੰਚ ਜਾਣ।






















