ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਫਿਰ ਤੋਂ ਵਿਵਾਦਾਂ ‘ਚ
ਈਡੀ ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਵਿੱਚ ਕੀਤਾ ਗ੍ਰਿਫਤਾਰ
ਚੰਡੀਗੜ੍ਹ 30 ਨਵੰਬਰ(ਵਿਸ਼ਵ ਵਾਰਤਾ)-ਵਿਵਾਦਾਂ ਵਿੱਚ ਘਿਰੀ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਮੁੜ ਤੋਂ ਚਰਚਾ ਵਿੱਚ ਆ ਗਈ ਹੈ। ਜਾਣਕਾਰੀ ਅਨੁਸਾਰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਗੁਰੂਗ੍ਰਾਮ ਨਾਲ ਸੰਬੰਧਿਤ ਕਾਰੋਬਾਰੀ ਅਮਿਤ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ। ਅਮਿਤ ਅਰੋੜਾ ਬੱਡੀ ਰਿਟੇਲ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਹਨ।ਜਦੋਂ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਬਾਰੇ ਸਵਾਲ ਉਠਾਏ ਗਏ ਸਨ, ਤਾਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ 22 ਜੁਲਾਈ ਨੂੰ ਕੇਜਰੀਵਾਲ ਸਰਕਾਰ ਦੀ ਨਵੀਂ ਆਬਕਾਰੀ ਨੀਤੀ 2021-22 ਵਿੱਚ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਪ੍ਰਕਿਰਿਆ ਦੀਆਂ ਕਮੀਆਂ ਬਾਰੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ਮਾਮਲੇ ਵਿੱਚ ਹੁਣ ਤੱਕ ਇਸ ਮਾਮਲੇ ਵਿੱਚ ਅਮਿਤ ਅਰੋੜਾ ਸਮੇਤ 6 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਜਾਂਚ ਏਜੰਸੀ ਨੇ ਅਮਿਤ ਅਰੋੜਾ ਤੇ ਕਰੋੜਾਂ ਰੁਪਏ ਇੱਧਰ ਉੱਧਰ ਕਰਨ ਦੇ ਇਲਜ਼ਾਮ ਲਗਾਏ ਹਨ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਹੈ।






















