ਇਸ ਸਮੇਂ ਦੀ ਵੱਡੀ ਖ਼ਬਰ
ਦਿੱਲੀ ਸਰਕਾਰ ਨੇ ਕੀਤਾ ਵੱਡਾ ਐਲਾਨ
ਦਿੱਲੀ ਵਿਚ ਲਗਾਇਆ ਕਰਫਿਊ

ਦਿੱਲੀ, 19 ਅਪ੍ਰੈਲ(ਵਿਸ਼ਵ ਵਾਰਤਾ)- ਕੋੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ।ਰਾਜਧਾਨੀ ਵਿੱਚ ਕੋਰੋਨਾ ਪ੍ਰਭਾਵ ਦੀ ਦਰ 30 ਫੀਸਦੀ ਤੱਕ ਪਹੁੰਚ ਗਈ ਸੀ। ਜਿਸ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਇਕ ਹਫਤੇ ਲਈ ਕਰਫਿਊ ਦਾ ਐਲਾਨ ਕੀਤਾ ਹੈ। ਇਹ ਕਰਫਿਊ ਅੱਜ ਰਾਤ ਤੋਂ 26 ਅਪ੍ਰੈਲ ਤੱਕ ਜਾਰੀ ਰਹੇਗਾ।






















