ਦਿੱਲੀ ਸ਼ਰਾਬ ਘੁਟਾਲਾ ਮਾਮਲਾ -ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਨੂੰ ਕੀਤਾ ਸੰਮਨ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਾਂਚ ਏਜੰਸੀ ਨੇ ਉਸ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।
ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਨਾਲ ਜੁੜੇ ਅਹਿਮ ਪਹਿਲੂਆਂ ‘ਤੇ ਈਡੀ ਹੁਣ ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਵੀ ਰਡਾਰ ‘ਤੇ ਲੈਣ ਜਾ ਰਹੀ ਹੈ। ਇਸ ਮਾਮਲੇ ਵਿੱਚ ਈਡੀ ਨੇ ਹਾਲ ਹੀ ਵਿੱਚ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੋਂ ਵੀ ਪੁੱਛਗਿੱਛ ਕੀਤੀ ਸੀ।