ਦਿੱਲੀ ਸ਼ਰਾਬ ਘੁਟਾਲਾ ਮਾਮਲਾ: ਆਪ ਆਗੂਆਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਨਵੀਂ ਦਿੱਲੀ, 17 ਫਰਵਰੀ(ਵਿਸ਼ਵ ਵਾਰਤਾ)-ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ।
ਅੱਜ ਦੋਵਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ ਜਿਸ ਮਗਰੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੱਜ ਮੁਲਜ਼ਮਾਂ ਦੇ ਵਕੀਲ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਦਸਤਾਵੇਜ਼ਾਂ ਨਾਲ ਮੇਲ ਕਰਨ ਲਈ ਇੱਕ ਸਾਲ ਦਾ ਸਮਾਂ ਦਿੱਤਾ ਸੀ। ਅਜੇ ਤੱਕ ਇਹ ਨਹੀਂ ਕੀਤਾ ਗਿਆ। ਸੁਣਵਾਈ ਦੌਰਾਨ ਸਰਵੇਸ਼ ਮਿਸ਼ਰਾ ਦੇ ਵਕੀਲ ਨੇ ਕਿਹਾ ਕਿ ਈਡੀ ਨੇ ਸਰਵੇਸ਼ ਮਿਸ਼ਰਾ ਨੂੰ ਮਾਮਲੇ ‘ਚ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕੀਤੀ ਸੀ। ਮੁਲਜ਼ਮਾਂ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਸੰਜੇ ਸਿੰਘ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਤੋਂ ਬਾਅਦ ਈਡੀ ਨੇ ਨਵੇਂ ਦਸਤਾਵੇਜ਼ ਜੋੜ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਮੁਤਾਬਕ ਕਾਨੂੰਨ ਨਹੀਂ ਚੱਲੇਗਾ।
3 ਫਰਵਰੀ ਨੂੰ ਅਦਾਲਤ ਨੇ ਦੋਵਾਂ ਨੂੰ ਅੱਜ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 20 ਜਨਵਰੀ ਨੂੰ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧਾ ਦਿੱਤੀ ਸੀ।