ਦਿੱਲੀ ਸ਼ਰਾਬ ਘੁਟਾਲਾ ਮਾਮਲਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ 8ਵਾਂ ਸੰਮਨ ਜਾਰੀ
ਚੰਡੀਗੜ੍ਹ,27ਫਰਵਰੀ(ਵਿਸ਼ਵ ਵਾਰਤਾ) ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 8ਵਾਂ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 4 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। 7ਵੇਂ ਸੰਮਨ ਤੋਂ ਬਾਅਦ ਕੇਜਰੀਵਾਲ ਨੇ 26 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਸੀ, ਪਰ ਉਹ ਨਹੀਂ ਪਹੁੰਚੇ। ਆਮ ਆਦਮੀ ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਇਸ ਦੀ ਸੁਣਵਾਈ 16 ਮਾਰਚ ਨੂੰ ਹੈ। ਈਡੀ ਨੂੰ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।