ਨਵੀਂ ਦਿੱਲੀ 12 ਅਪ੍ਰੈਲ( ਵਿਸ਼ਵ ਵਾਰਤਾ)- ਦਿੱਲੀ ਸ਼ਰਾਬ ਘੁਟਾਲੇ ਮਾਮਲੇ ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਰੋਜ਼ ਐਵੀਨਿਊ ਕੋਰਟ ਚ ਅੰਤਰਿਮ ਜਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ ।
ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਇਹ ਅੰਤਰਿਮ ਜਮਾਨਤ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਲਈ ਮੰਗੀ ਗਈ ਹੈ । ਇਹ ਪਟੀਸ਼ਨ ਦੀ ਸੁਣਵਾਈ ਅਦਾਲਤ ਦੁਪਹਿਰੇ 2 ਵਜੇ ਤੋਂ ਬਾਅਦ ਕਰੇਗੀ।