ਦਿੱਲੀ ਆਬਕਾਰੀ ਨੀਤੀ ਘੁਟਾਲਾ -ਈਡੀ ਨੇ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ 8 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਦਿੱਲੀ ਦੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਗੌਤਮ ਮਲਹੋਤਰਾ ਪੰਜਾਬ ਦੇ ਓਏਸਿਸ ਗਰੁੱਪ ਦੇ ਚੇਅਰਮੈਨ ਹਨ ਅਤੇ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੇ ਬੇਟੇ ਹਨ। ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।