ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਪੇਸ਼ੀ ਅੱਜ
ਚੰਡੀਗੜ੍ਹ,22ਦਸੰਬਰ(ਵਿਸ਼ਵ ਵਾਰਤਾ)-ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ 22 ਦਸੰਬਰ ਨੂੰ ਦਿੱਲੀ ਸ਼ਰਾਬ ਨੀਤੀ ਵਿੱਚ ਹੋਏ ਕਥਿਤ ਘਪਲੇ ਸਬੰਧੀ ਪੇਸ਼ ਹੋਣਗੇ। ਸਿਸੋਦੀਆ ਨੂੰ ਰਾਊਜ ਐਵੇਨਿਊ ਕੋਰਟ ‘ਚ ਪੇਸ਼ੀ ਲਈ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।