ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਰੋਜ਼ਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ
ਚੰਡੀਗੜ੍ਹ,9ਜੂਨ(ਵਿਸ਼ਵ ਵਾਰਤਾ)- ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਵਲੋਂ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਦਫਤਰ ਗੁਰੂ ਤੇਗ ਬਹਾਦਰ ਨਿਵਾਸ ਅੰਮ੍ਰਿਤਸਰ ਵਿਖੇ ਇੱਕ ਰੋਜ਼ਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ । ਜਿਸ ਵਿੱਚ 140 ਦੇ ਕਰੀਬ ਸਿੱਖ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਭਾਗ ਲਿਆ । ਕੈਂਪ ਦੀ ਸ਼ਰੂਆਤ ਅਰਦਾਸ ਕਰਕੇ ਕੀਤੀ ਗਈ । ਗੁਰਮਤਿ ਸਮਰ ਕੈਂਪ ਨੂੰ ਵੱਖ ਵੱਖ ਵਿਸ਼ਿਆਂ ਤੇ ਵੱਖ ਵੱਖ ਸਿੱਖ ਵਿਦਵਾਨਾਂ ਨੇ ਗੁਰਮਤਿ ਸੰਬੰਧੀ ਭਰਭੂਰ ਜਾਣਕਾਰੀ ਦਿੱਤੀ ਗਈ। ਜਿਸ ਨੂੰ ਸਿੱਖ ਵਿਦਿਆਰਥੀਆ ਨੇ ਪੂਰੀ ਗੰਭੀਰਤਾ ਨਾਲ ਸੁਣਿਆ । ਜਿਥੇ ਬੁਲਾਰਿਆ ਨੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਢਾਲਣ ਦੀ ਪ੍ਰੇਰਣਾ ਦਿੱਤੀ । ਉਥੇ ਵਹਿਮਾਂ ਭਰਮਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਬੁਲਾਰਿਆਂ ਦੁਨਿਆਵੀ ਵਿਦਿਆ ਲੈਣ ਦੇ ਨਾਲ ਧਾਰਮਿਕ ਵਿਦਿਆ ਹਾਸਲ ਕਰਨ ਤੇ ਜੋਰ ਦਿੱਤਾ ਗਿਆ। ਕੈਂਪ ਦੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਭੋਮਾ ਨੇ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਗੁਰਮਤਿ ਕੈਂਪਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਜਿਸ ਦੀ ਸਮੇਂ ਦੀ ਮੁੱਖ ਲੋੜ ਹੈ । ਅੱਜ ਦੇ ਗੁਰਮਤਿ ਸਮਰ ਕੈਂਪ ਨੂੰ ਪ੍ਰੋਫੈਸਰ ਬਲਜਿੰਦਰ ਸਿੰਘ , ਪ੍ਰਿਸੀਪਲ ਇੰਦਰਜੀਤ ਸਿੰਘ ਗੋਗੋਆਣੀ ,ਚੇਅਰਮੈਨ ਮਨਜੀਤ ਸਿੰਘ ਭੋਮਾ , ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਜੰਮੂ ,ਡਾਕਟਰ ਅਮਰ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ , ਹੈਡਮਾਸਟਰ ਪਲਵਿੰਦਰ ਸਿੰਘ , ਮਨਦੀਪ ਸਿੰਘ ਤੇ ਪ੍ਰੋਫੈਸਰ ਰਵੇਲ ਸਿੰਘ ਨੇ ਸੰਬੋਧਨ ਕੀਤਾ ।ਅੱਜ ਦੇ ਗੁਰਮਤਿ ਕੈਂਪ ਵਿੱਚ ਡਾਕਟਰ ਲਖਵਿੰਦਰ ਸਿੰਘ ਢਿੰਗਨੰਗਲ , ਪਲਵਿੰਦਰ ਸਿੰਘ ਪੰਨੂੰ , ਮਨੇਜਰ ਸਤਨਾਮ ਸਿੰਘ ਚੀਮਾ , ਸਿੱਖ ਪ੍ਰਚਾਰਕ ਭਾਈ ਅੰਗਰੇਜ ਸਿੰਘ ਭਾਈ ਰਣਜੀਤ ਸਿੰਘ , ਕੁਲਬੀਰ ਸਿੰਘ , ਅਜ਼ਾਦ ਸਿੰਘ , ਸੁਖਵਿੰਦਰ ਸਿੰਘ ਲੱਖਾ , ਜਗਦੀਪ ਸਿੰਘ , ਗੁਰਵਿੰਦਰ ਸਿੰਘ ਪੱਧਰੀ ਭਾਈ ਜਸ਼ਨਦੀਪ ਸਿੰਘ , ਤਰਸੇਮ ਸਿੰਘ , ਆਦਿ ਹਾਜ਼ਰ ਸਨ ।