ਨਵੀਂ ਦਿੱਲੀ, 14 ਜਨਵਰੀ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐਸ. ਜੀ. ਐਮ. ਸੀ.) 1984 ਸਿੱਖ ਕਤਲੇਆਮ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰੇਗੀ। ਇਹ ਪ੍ਰਗਟਾਵਾ ਡੀ. ਐਸ. ਜੀ. ਐਮ. ਸੀ. ਦੇ ਜਨਰਲ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਸੱਜਣ ਕੁਮਾਰ ਨੂੰ ਤੁਰੰਤ ਜਮਾਨਤ ਨਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ਼੍ਰੀ ਸਿਰਸਾ ਨੇ ਕਿਹਾ ਕਿ ਦੋਸ਼ੀ ਬਹੁਤ ਹੀ ਉਚ ਤਾਕਤ ਤੇ ਪ੍ਰਭਾਵ ਰੱਖਣ ਵਾਲਾ ਆਗੂ ਹੈ, ਜਿਸ ਨੇ 34 ਸਾਲ ਤੱਕ ਕਾਨੂੰਨ ਦਾ ਮਖੌਲ ਉਡਾਇਆ ਅਤੇ ਉਸ ਨੂੰ ਉਮਰ ਕੈਦ ਦੇਣ ਲੱਗਿਆਂ ਹਾਈਕੋਰਟ ਨੇ ਵੀ ਉਸ ਦੇ ਸਿਆਸੀ ਪ੍ਰਭਾਵ ਦਾ ਜ਼ਿਕਰ ਕੀਤਾ ਹੈ। ਉਨ•ਾਂ ਡੀ. ਐਸ. ਜੀ. ਐਮ. ਸੀ. 6 ਹਫਤਿਆਂ ਬਾਅਦ ਹੋਣ ਵਾਲੀ ਉਸ ਦੀ ਜਮਾਨਤ ਅਰਜੀ ‘ਤੇ ਸੁਣਵਾਈ ਦੌਰਾਨ ਉਸ ਨੂੰ ਜਮਾਨਤ ਦੇਣ ਦਾ ਪੁਰਜ਼ੋਰ ਵਿਰੋਧ ਕਰੇਗੀ। ਉਨ•ਾਂ ਕਿਹਾ ਕਿ ਜੇਕਰ ਉਸ ਨੂੰ ਜਮਾਨਤ ਦੇ ਦਿੱਤੀ ਗਈ ਤਾਂ ਉਹ ਨਾ ਸਿਰਫ ਆਪਣੇ ਕੇਸ ਨੂੰ ਪ੍ਰਭਾਵਿਤ ਕਰੇਗਾ, ਬਲਕਿ ਸਿੱਖ ਕਤਲੇਆਮ ਨਾਲ ਸਬੰਧਤ ਹੋਰ ਕੇਸ ਜਿਹੜੇ ਸੁਣਵਾਈ ਦੇ ਵੱਖ-ਵੱਖ ਪੜਾਅ ‘ਤੇ ਹਨ ਨੂੰ ਵੀ ਪ੍ਰਭਾਵਿਤ ਕਰਨ ਦਾ ਯਤਨ ਕਰੇਗਾ। ਉਨ•ਾਂ ਕਿਹਾ ਕਿ ਜੇਕਰ ਸੱਜਣ ਕੁਮਾਰ ਨੂੰ ਜਮਾਨਤ ਮਿਲ ਗਈ ਤਾਂ ਉਹ ਆਪਣੇ ਖਿਲਾਫ ਭੁਗਤੇ ਗਵਾਹਾਂ ਨੂੰ ਧਮਕਾਏਗਾ ਤੇ ਹੋਰ ਕੇਸਾਂ ਵਿਚਲੇ ਗਵਾਹਾਂ ਨੂੰ ਵੀ ਧਮਕਾਏਗਾ, ਜਿਸ ਨਾਲ ਉਹ ਕੇਸ ਕਮਜ਼ੋਰ ਹੋਣ ਦਾ ਖਦਸ਼ਾ ਹੈ। ਉਨ•ਾਂ ਕਿਹਾ ਕਿ ਜੇਕਰ ਸੱਜਣ ਕੁਮਾਰ ਨੂੰ ਜਮਾਨਤ ਮਿਲਦੀ ਹੈ ਤਾਂ ਇਸ ਨਾਲ ਹਜ਼ਾਰ ਹਾਸਲ ਕਰਨ ਦੇ ਨੇੜੇ ਪਹੁੰਚੇ ਹੋਰ ਦੋਸ਼ੀਆਂ ਨੂੰ ਹੱਲਾਸ਼ੇਰੀ ਮਿਲੇਗੀ। ਉਨ•ਾਂ ਕਿਹਾ ਕਿ ਸਿੱਖ ਜਥੇਬੰਦੀ ਇਹ ਯਕੀਨੀ ਬਣਾਏਗੀ ਕਿ ਸੱਜਣ ਕੁਮਾਰ ਨੂੰ ਜਮਾਨਤ ਨਾ ਮਿਲੇ ਤੇ ਸਿੱਖ ਕਤਲੇਆਮ ਦੇ ਹੋਰ ਕੇਸਾਂ ਵਿਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ।
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...