ਦਿੱਲੀ ਹਾਈ ਕੋਰਟ ਨੇ ਸੁਸ਼ੀਲ ਕੁਮਾਰ ਦੀ ਮਾਂ ਦੀ ਪਟੀਸ਼ਨ ਕੀਤੀ ਖਾਰਜ਼

ਨਵੀਂ ਦਿੱਲੀ, 28 ਮਈ(ਵਿਸ਼ਵ ਵਾਰਤਾ)- ਦਿੱਲੀ ਹਾਈ ਕੋਰਟ ਨੇ ਛਤਰਸਾਲ ਸਟੇਡੀਅਮ ਵਿਖੇ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਓਲੰਪਿਕ ਵਿੱਚ ਗੋਲਡ ਮੈਡਲਿਸਟ ਸੁਸ਼ੀਲ ਕੁਮਾਰ ਦੀ ਮਾਂ ਦੀ ਪਟੀਸ਼ਨ ਉੱਤੇ ਕੋਈ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਤੋਂ ਮੀਡੀਆ ਟਰਾਇਲ ‘ਤੇ ਰੋਕ ਦੇ ਆਦੇਸ਼ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਦਲੀਲ ਦਿੱਤੀ ਸੀ ਕਿ ਇਸ ਨਾਲ ਆਰਟੀਕਲ 19 ਦਾ ਉਲੰਘਣਾ ਹੋ ਰਿਹਾ ਹੈ।




















