ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)- ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਅੱਜ ਪੁਲਿਸ ਵੱਲੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 8 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਅੰਕਿਤ ਸੇਰਸਾ ਜੋ ਕਿ 19 ਸਾਲ ਦਾ ਹੈ ਨੇ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਇਸ ਤੋਂ ਇਲਾਵਾ ਸਚਿਨ ਭਿਵਾਨੀ ਨੇ ਸ਼ੂਟਰਾਂ ਦੀ ਲੁਕਣ ਵਿੱਚ ਮਦਦ ਕੀਤੀ ਸੀ।
ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਉਨ੍ਹਾਂ ਦਾ ਦੂਜੀ ਵਾਰ ਰਿਮਾਂਡ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਹੁਣ ਸ਼ਾਰਪਸ਼ੂਟਰਾਂ ਜਗਰੂਪ ਰੂਪਾ, ਮਨੂ ਕੁੱਸਾ ਅਤੇ ਦੀਪਕ ਮੁੰਡੀ ਦੀ ਭਾਲ ਕਰ ਰਹੀ ਹੈ।