ਦੀਪ ਸਿੱਧੂ ਅੱਜ ਨਹੀਂ ਆਵੇਗਾ ਬਾਹਰ
ਦਿੱਲੀ ਪੁਲਿਸ ਨੇ ਇਕ ਹੋਰ ਕੇਸ ਵਿੱਚ ਕਰ ਲਿਆ ਗ੍ਰਿਫਤਾਰ

ਨਵੀਂ ਦਿੱਲੀ, 17ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਦੀਪ ਸਿੱਧੂ ਅੱਜ ਜ਼ੇਲ੍ਹ ਤੋਂ ਬਾਹਰ ਨਹੀਂ ਆਵੇਗਾ ਕਿਉਂਕਿ ਅਦਾਕਾਰ ਦੀਪ ਸਿੱਧੂ ਨੂੰ ਭਾਰਤ ਪੁਰਾਤਤਵ ਵਿਭਾਗ ਵੱਲੋਂ ਦਰਜ ਕਰਾਈ ਐਫਆਈਆਰ ਦੇ ਆਧਾਰ ਤੇ ਇਕ ਵਾਰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅੱਜ ਸਵੇਰੇ ਹੀ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਸੀ। ਸਿੱਧੂ ਨੂੰ ਪਹਿਲਾਂ 26 ਜਨਵਰੀ ਨੂੰ ਲਾਲ ਕਿਲੇ ਤੇ ਹਿੰਸਾ ਭੜਕਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੱਈਏ ਕਿ ਹੁਣ ਸਿੱਧੂ ਨੂੰ ਭਾਰਤੀ ਪੁਰਾਤਤਵ ਵਿਭਾਗ ਵੱਲੋਂ ਦਿੱਲੀ ਲਾਲ ਕਿਲ੍ਹਾ ਹਿੰਸਾ ਵਿਚ ਹੋਏ ਨੁਕਸਾਨ ਦੀ ਐਫਆਈਆਰ ਤੇ ਦਿੱਲੀ ਪੁਲਿਸ ਨੇ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਮੁੜ ਤੋਂ ਦੀਪ ਸਿੱਧੂ ਦੇ ਵਕੀਲਾਂ ਨੂੰ ਅਦਾਲਤ ਦਾ ਰੁਖ਼ ਕਰਨਾ ਪਵੇਗਾ।






















