ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ
ਦਿੱਲੀ ਕੋਰਟ ਨੇ ਦਿੱਲੀ ਪੁੁਲਿਸ ਨੂੰ ਦਿੱਤਾ ਹੋਰ ਸਮਾਂ

ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)-ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਦੇ ਮਾਮਲੇ ਵਿੱਚ ਅੱਜ ਮੈਟਰੋਪੋਲੀਟਨ ਮੈਜਿਸਟਰੇਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਦਿੱਲੀ ਪੁਲਿਸ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਤੇ ਜਵਾਬ ਦਾਇਰ ਕਰਨ ਲਈ ਕਿਹਾ ਹੈ। 26 ਜਨਵਰੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਪਰ ਕੁਝ ਘੰਟਿਆਂ ਬਾਅਦ ਉਸਨੂੰ ਇੱਕ ਹੋਰ ਕੇਸ ਭਾਰਤੀ ਪੁਰਾਤਤਵ ਸਰਵੇਖਣ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ ਦੇ ਆਧਾਰ ਤੇ ਗ੍ਰਿਫਤਾਰ ਕਰ ਲਿਆ ਗਿਆ।