ਦੀਵਾਲੀ ਮੌਕੇ ਵੀ ਮੋਰਚਿਆਂ ਤੇ ਗਰਜ਼ੇ ਕਿਸਾਨ ਰੱਦ ਕਰਵਾ ਕੇ ਰਹਾਂਗੇ ਕਾਲੇ ਕਾਨੂੰਨ ਤੀਹ ਕਿਸਾਨ ਜਥੇਬੰਦੀਆਂ ਅਤੇ ਉਗਰਾਹਾਂ ਗਰੁੱਪ ਵੱਲੋਂ ਚੁਤਾਲੀ ਵੇਂ ਦਿਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਬਠਿੰਡਾ 13 ਨਵੰਬਰ (ਕੁਲਬੀਰ ਬੀਰਾ ) :-ਮੋਦੀ ਸਰਕਾਰ ਖ਼ਿਲਾਫ਼ ਇਕ ਅਕਤੂਬਰ ਤੋਂ ਤੀਹ ਕਿਸਾਨ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਏ ਰੇਲਵੇ ਸਟੇਸ਼ਨ ਟੋਲ ਪਲਾਜ਼ੇ ਰਿਲਾਇੰਸ ਦੇ ਪੰਪ ਭਾਜਪਾ ਆਗੂਆਂ ਦੇ ਘਰਾਂ ਅੱਗੇ ਮੋਰਚੇ ਅੱਜ ਦੀਵਾਲੀ ਦੇ ਤਿਉਹਾਰ ਮੌਕੇ ਵੀ ਜਾਰੀ ਰਹੇ ਅਤੇ ਇਨ੍ਹਾਂ ਮੋਰਚਿਆਂ ਵਿਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ ਕਾਲੇ ਕਾਨੂੰਨ ਰੱਦ ਕਰਵਾ ਕੇ ਰਹਾਂਗੇ ਅਤੇ ਓਨਾ ਚਿਰ ਸੰਘਰਸ਼ ਨਿਰੰਤਰ ਜਾਰੀ ਰਹੇਗਾ ਬਲਦੇਵ ਸਿੰਘ ਸੰਦੋਹਾ ਮਿੱਠੂ ਸਿੰਘ ਘੁੱਦਾ ਬਲਕਰਨ ਸਿੰਘ ਅਮਰਜੀਤ ਹਾਣੀ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਛੱਬੀ ਅਤੇ ਸਤਾਈ ਨਵੰਬਰ ਦੇ ਦਿੱਲੀ ਕੂਚ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਇਹ ਪ੍ਰਦਰਸ਼ਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅੜੀਅਲ ਰਵੱਈਏ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਨੂੰ ਤਿਆਰ ਨਹੀਂ ਅਤੇ ਮੰਤਰੀਆਂ ਵੱਲੋਂ ਵੀ ਮੀਟਿੰਗ ਵਿੱਚ ਵੀ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ ਜਿਸ ਤੋਂ ਲੱਗਦਾ ਹੈ ਕਿ ਆਉਂਦੇ ਸਮੇਂ ਵਿਚ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ






















