ਦੁਸਹਿਰੇ ਮੌਕੇ ਮੁੱਖ ਮੰਤਰੀ ਚੰਨੀ ਨੇ ਕੀਤੀ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਪ੍ਰਾਜੈਕਟ ਦੀ ਸ਼ੁਰੂਆਤ
ਚੰਡੀਗੜ੍ਹ,15 ਅਕਤੂਬਰ(ਵਿਸ਼ਵ ਵਾਰਤਾ)-ਦੁਸਹਿਰੇ ਦੇ ਪਵਿੱਤਰ ਅਵਸਰ ‘ਤੇ ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਜੀ ਨੇ ਬਠਿੰਡਾ ਬ੍ਰਾਂਚ ਨਹਿਰ ਦੇ 30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਤੇ ਬਠਿੰਡਾ ਤੋਂ ਵਿਧਾਇਕ ਸ: ਮਨਪ੍ਰੀਤ ਸਿੰਘ ਬਾਦਲ ਜੀ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਨਹਿਰ ਦਾ ਨਵੀਨੀਕਰਨ ਹੋਣ ਨਾਲ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਭਰਪੂਰ ਪਾਣੀ ਮਿਲ ਸਕੇਗਾ।