ਦੁਖ਼ਦਾਈ ਖਬਰ – ਸੀਨੀਅਰ ਪੱਤਰਕਾਰ ਮਹਿੰਦਰ ਸਿੰਘ ਚਾਵਲਾ ਦਾ ਦੇਹਾਂਤ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)- ਜਲੰਧਰ ਤੋਂ ਜੱਗਬਾਣੀ ਦੇ ਸੀਨੀਅਰ ਪੱਤਰਕਾਰ ਮਹਿੰਦਰ ਸਿੰਘ ਚਾਵਲਾ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਹ ਪਿਛਲੇ ਕੁੱਝ ਸਮੇਂ ਤੋਂ ਸੰਖੇਪ ਬਿਮਾਰੀ ਤੋਂ ਪੀੜਤ ਸਨ ਅਤੇ ਹਸਪਤਾਲ ਵਿੱਚ ਜੇਰੇ ਇਲਾਜ ਸਨ। ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾੱਡਲ ਟਾਊਨ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।