ਦੂਜੇ ਟੈਸਟ ਵਿੱਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ
ਕੇਐਲ ਰਾਹੁਲ ਦਾ ਸ਼ਾਨਦਾਰ ਸੈਂਕੜਾ

ਨਵੀਂ ਦਿੱਲੀ,13ਅਗਸਤ(ਵਿਸ਼ਵ ਵਾਰਤਾ)- ਭਾਰਤ ਨੇ ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਵਿੱਚ ਜਿੱਤ ਦਾ ਆਧਾਰ ਬਣਾਇਆ ਹੈ। ਲਾਰਡਸ ਵਿਖੇ ਖੇਡੇ ਜਾ ਰਹੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਟੀਮ ਨੇ 3 ਵਿਕਟਾਂ ‘ਤੇ 276 ਦੌੜਾਂ ਬਣਾਈਆਂ ਹਨ। ਲਾਰਡਸ ਟੈਸਟ ਵਿੱਚ ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 126 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ। ਇੰਗਲੈਂਡ ਖਿਲਾਫ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ 127 ਦੌੜਾਂ ‘ਤੇ ਅਜੇਤੂ ਖੇਡਿਆ। ਜਦੋਂ ਕਿ ਰੋਹਿਤ 83 ਦੌੜਾਂ ਦੀ ਪਾਰੀ ਖੇਡ ਕੇ ਵਾਪਸ ਪਰਤਿਆ। ਕਪਤਾਨ ਵਿਰਾਟ ਕੋਹਲੀ ਨੇ 42 ਦੌੜਾਂ ਬਣਾਈਆਂ, ਚੇਤੇਸ਼ਵਰ ਪੁਜਾਰਾ ਸਿਰਫ 9 ਦੌੜਾਂ ਹੀ ਬਣਾ ਸਕਿਆ।






















