• Latest
  • Trending
ਦੂਜੇ ਰਾਜਾਂ ਤੋਂ ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਰਾਜ ਵਿੱਚ ਲਿਆਉਣ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਤੇਜ਼

ਦੂਜੇ ਰਾਜਾਂ ਤੋਂ ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਰਾਜ ਵਿੱਚ ਲਿਆਉਣ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਤੇਜ਼

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਜੇ ਰਾਜਾਂ ਤੋਂ ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਰਾਜ ਵਿੱਚ ਲਿਆਉਣ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਤੇਜ਼

October 2, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਦੂਜੇ ਰਾਜਾਂ ਤੋਂ ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਰਾਜ ਵਿੱਚ ਲਿਆਉਣ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਤੇਜ਼

BIG NEWS

ਦੂਜੇ ਰਾਜਾਂ ਤੋਂ ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਰਾਜ ਵਿੱਚ ਲਿਆਉਣ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਤੇਜ਼

BIG NEWS

ਚੰਡੀਗੜ੍ਹ, 2 ਅਕਤੂਬਰ(ਵਿਸ਼ਵ ਵਾਰਤਾ)-ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਐਫ.ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪੰਜਾਬ ਰਾਜ ਵਿਚ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਐਫ.ਆਈ.ਆਰ ਦਰਜ ਕਰਵਾਈਆਂ ਹਨ , ਉਕਤ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦਿੱਤੀ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਤਰਨਤਾਰਨ ਜ਼ਿਲ੍ਹੇ ਹਰੀਕੇ ਕਸਬੇ ਵਿਚ ਪੈਂਦ ਰੱਤਾ ਗੁੱਦਾ ਅਨਾਜ ਮੰਡੀ ਵਿੱਚ ਦੂਜੇ ਰਾਜਾਂ ਤੋਂ ਲਿਆਂਦਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਉਤਾਰਿਆ ਜਾ ਰਿਹਾ ਹੈ। ਜਿਸ ਤੇ ਕਾਰਵਾਈ ਕਰਦਿਆਂ ਪ੍ਰਤਾਪ ਕਮਿਸ਼ਨ ਏਜੰਟ ਦੇ ਮਾਲਿਕ ਪ੍ਰਤਾਪ ਸਿੰਘ ਅਤੇ ਟਰੱਕ ਡਰਾਈਵਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਧੀਨ ਐਫ.ਆਈ.ਆਰ.ਦਰਜ ਕਰਵਾਈ ਗਈ।

ਸ਼੍ਰੀ ਆਸ਼ੂ ਨੇ ਕਿਹਾ ਕਿ ਝੋਨੇ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਦੇਸ਼ ਦੇ ਦੂਸਰੇ ਰਾਜਾਂ ਤੋਂ ਝੋਨਾ/ ਚੌਲ ਲਿਆਉਣ ‘ ਤੇ ਵੀ ਪੂਰਣ ਪਾਬੰਦੀ ਰਹੇਗੀ।

ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ/ਰੀ-ਸਾਇਕਲਿੰਗ ਲਈ ਝੋਨਾ/ਚੌਲ ਪੰਜਾਬ ਵਿੱਚ ਲਿਆਉਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਸ਼੍ਰੀ ਆਸ਼ੂ ਨੇ ਕਿਹਾ ਕਿ ਖਰੀਫ ਸੀਜ਼ਨ 2020-21 ਦੌਰਾਨ ਅਜਿਹੇ ਕੁੱਝ ਕੇਸ ਸਾਹਮਣੇ ਆਏ ਸਨ ਜਿਨ੍ਹਾਂ ਵਿੱਚ ਆੜਤੀਆਂ ਜਾਂ ਰਾਈਸ ਸ਼ੈੱਲਰਾਂ ਮਾਲਕਾਂ ਵੱਲੋਂ ਹੋਰ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ ਪੰਜਾਬ ਵਿੱਚ ਘੱਟੋ-ਘੱਟ ਸਮੱਰਥਨ ਮੁੱਲ ਤੇ ਵੇਚਣ ਲਈ ਲਿਆਂਦਾ ਗਿਆ ਜਾਂ ਪਬਲਿਕ ਡਿਸਟ੍ਰੀਬਿਉਸ਼ਨ ਸਿਸਟਮ ਅਧੀਨ ਵੰਡੇ ਜਾਣ ਵਾਲੇ ਚਾਵਲ ਨੂੰ ਪੰਜਾਬ ਰਾਜ ਵਿੱਚ ਲਿਆ ਕੇ ਉਸ ਵਿਰੁੱਧ ਝੋਨੇ ਦੀ ਬੋਗਸ ਬਿਲਿੰਗ ਕੀਤੀ ਗਈ ਸੀ, ਇਸ ਲਈ ਰਾਜ ਸਰਕਾਰ ਵੱਲੋਂ ਇਸ ਖਰੀਫ ਸੀਜ਼ਨ 2021-22 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਢਦੇ ਹੋਏ, ਸਖਤੀ ਨਾਲ ਕਾਰਵਾਈ ਕਰਣ ਲਈ ਕਮਰ-ਕੱਸ ਲਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ।

ਸ਼੍ਰੀ ਆਸ਼ੂ ਨੇ ਕਿਹਾ ਕਿ ਇਸ ਸਬੰਧੀ ਅੰਤਰ ਰਾਜੀ ਸਰਹੱਦਾਂ ਤੇ ਵਿਸ਼ੇਸ਼ ਨਾਕੇ ਸਥਾਪਤ ਕਰਨ ਲਈ ਪੁਲਿਸ ਮੁਖੀ ਨੂੰ ਹੁਕਮ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੀ-ਸਾਇਕਲਿੰਗ ਲਈ ਝੋਨਾ/ ਚੌਲ ਲਿਆਉਣ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਿਲਕੁੱਲ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਫੌਜਦਾਰੀ ਮੁਕੱਦਮੇ ਦਾਇਰ ਕਰਵਾਂਉਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਯਕੀਨੀ ਬਨਾਉਣ ਦੇ ਨਾਲ ਉਨ੍ਹਾਂ ਪਾਸੋਂ ਬਰਾਮਦ ਚਾਵਲ/ ਝੋਨਾ ਜਬਤ ਕਰ ਲਿਆ ਜਾਵੇਗਾ।

ਖੁਰਾਕ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਰ ਐੱਨ ਢੋਕੇ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਇਸ ਮੁਹਿੰਮ ਦੀ ਅਗਵਾਈ ਕਰਣ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਤਾਲ-ਮੇਲ ਕਰਣ ਲਈ ਡਿਊਟੀ ਲਗਾਈ ਗਈ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਛਾਪੇਮਾਰੀ ਦੌਰਾਨ ਹਾਲ ਵਿੱਚ ਸਾਹਮਣੇ ਆਏ ਅਜਿਹੇ ਮਾਮਲਿਆਂ ਵਿੱਚ ਸਰਕਾਰ ਵੱਲੋਂ ਕਪੁਰਥਲਾ ਦੇ ਦੇਵਕੀ ਅੱਗਰਵਾਲ, ਸਮੀਰ ਅੱਗਰਵਾਲ ਅਤੇ ਕ੍ਰਿਸ਼ਨ ਕੁਮਾਰ ਵਿਰੱਧ ਆਈ ਪੀ ਸੀ ਦੀ ਧਾਰਾ 420, 120 ਬੀ ਅਤੇ ਈ ਸੀ ਐਕਟ ਦੀ ਧਾਰਾ 7 ਅਧੀਨ ਥਾਣਾ ਸਿਟੀ ਕਪੁਰਥਲਾ ਵਿਖੇ ਐਫ ਆਈ ਆਰ ਨੰ. 303 ਮਿਤੀ 01.10.2021 ਦਰਜ ਕਰਵਾਈ ਗਈ। ਇਸ ਤੋਂ ਇਲਾਵਾ ਕੱਲ ਦੇਰ ਰਾਤ ਦੌਰਾਨ ਪ੍ਰਤਾਪ ਕਮਿਸ਼ਨ ਏਜੰਟ ਮੰਡੀ ਰੱਤਾ ਗੁੱਦਾ ਵਿਖੇ ਬਿਹਾਰ ਰਾਜ ਤੋਂ ਸਸਤੇ ਭਾਅ ਤੇ ਲਿਆਂਦੇ ਝੋਨਾ ਦੇ 8 ਤੋਂ 10 ਟਰੱਕ ਮੌਕੇ ਤੇ ਫੜਦਿਆ ਉਸ ਵਿਰੁੱਧ ਆਈ ਪੀ ਸੀ ਦੀ ਧਾਰਾ 420, 120 ਬੀ ਥਾਣਾ ਹਰੀਕੇ ਜਿਲ੍ਹਾ ਤਰਨ ਤਾਰਨ ਵਿਖੇ ਐਫ ਆਈ ਆਰ ਨੰ. 81 ਮਿਤੀ 02.10.2021 ਦਰਜ ਕਰਵਾਈ ਗਈ।

ਖੁਰਾਕ ਮੰਤਰੀ ਨੇ ਦੱਸਿਆ ਕਿ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਵੀ ਰਾਜ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ, ਜਿਸ ਲਈ ਰਾਜ ਵਿੱਚ ਪੈਂਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਅਤੇ ਖੁਰਾਕ ਸਪਲਾਈ, ਮਾਰਕਿਟ ਕਮੇਟੀ, ਆਬਕਾਰੀ, ਪੁਲਿਸ ਵਿਭਾਗ ਦੇ ਨੁਮਾਂਇੰਦੇ ਨੂੰ ਸ਼ਾਮਲ ਕਰਦੇ ਹੋਏ ਜਿਲ੍ਹਾ ਪੱਧਰ ਤੇ ਉਡਣ ਦਸਤਿਆਂ ਦਾ ਗਠਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਟੀਮਾਂ ਖਾਸ ਤੌਰ ਤੇ ਸ਼ਾਮ/ ਰਾਤ ਨੂੰ ਵੀ ਮੰਡੀਆਂ ਦਾ ਦੌਰਾ ਕਰਦੇ ਹੋਏ ਗੈਰ-ਕਾਨੂੰਨੀ ਝੋਨੇ/ ਚਾਵਲ ਦੇ ਪਾਏ ਜਾਣ ਵਾਲੇ ਟਰੱਕ/ ਗੁਦਾਮ ਜਬਤ ਕਰਦੇ ਹੋਏ ਰੋਜ਼ਾਨਾ ਮਾਮਲੇ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣਗੇ।

ਉਨ੍ਹਾਂ ਇਹ ਵੀ ਦੱਸਿਆਂ ਕਿ ਖਰੀਫ਼ ਸੀਜ਼ਨ 2021-22 ਦੌਰਾਨ ਕੀਤੀ ਜਾਣ ਵਾਲੀ ਝੋਨੇ ਦੀ ਖਰੀਦ ਸਬੰਧੀ ਮੁਕੰਮਲ ਇੰਤਜ਼ਾਮ ਕਰ ਲਏ ਗਏ ਹਨ ਅਤੇ ਵਿਭਾਗ ਪੂਰੀ ਚੌਕਸੀ ਨਾਲ ਝੋਨੇ ਦੀ ਬੋਗਸ ਬਿਲਿੰਗ/ ਚੋਲਾਂ ਦੀ ਰੀ-ਸਾਇਕਲਿੰਗ ਵਰਗੇ ਗੈਰ-ਕਾਨੂੰਨੀ ਕੰਮਾਂ ਦੀ ਰੋਕ-ਥਾਮ ਲਈ ਡਟਿਆ ਹੋਇਆ ਹੈ। ਰਾਜ ਸਰਕਾਰ ਇਨ੍ਹਾਂ ਮਾਮਲਿਆਂ ਸਬੰਧੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦਿਆ ਪਾਏ ਜਾਣ ਵਾਲੇ ਦੋਸ਼ੀਆਂ ਵਿਰੁਧ ਸਖਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਸਰਕਾਰ ਦੇ ਕਿਸੇ ਮੁਲਾਜ਼ਮ ਦੀ ਮਿਲੀ-ਭੁਗਤ ਅਜਿਹੇ ਮਾਮਲਿਆਂ ਵਿਚ ਪਾਈ ਗਈ ਤਾਂ ਉਸ ਵਿਰੁਧ ਵੀ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 