ਪੰਜਾਬ ਸਰਕਾਰ ਨੇ ਕੀਤਾ ਉਲੰਪਿਕ ਖਿਡਾਰੀਆਂ ਨੂੰ ਸਨਮਾਨਿਤ
ਦੇਖੋ ਕਿੰਨੇ ਕਿੰਨੇ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜੇ ਗਏ ਖਿਡਾਰੀ
ਪਿੰਡਾ ਦੇ ਸਕੂਲਾਂ ਅਤੇ ਸੜਕਾਂ ਦੇ ਨਾਮ ਖਿਡਾਰੀਆਂ ਦੇ ਨਾਮਾਂ ਤੇ ਰੱਖਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਨੇ ਅੱਜ ਇੱਕ ਸਮਾਗਮ ਵਿੱਚ 41 ਸਾਲ ਬਾਅਦ ਉਲੰਪਿਕ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ 11 ਖਿਡਾਰੀਆਂ ਨੂੰ ਦਿੱਤੇ 2 ਕਰੋੜ 51 ਲੱਖ ,ਡਿਸਕਸ ਥ੍ਰੋਅ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਕਮਲਪ੍ਰੀਤ ਕੌਰ ਅਤੇ ਹਾਕੀ ਖਿਡਾਰਨਾਂ ਗੁਰਜੀਤ ਕੌਰ ਤੇ ਰੀਨਾ ਖੋਖਰ ਨੂੰ 50 ਲੱਖ ਅਤੇ ਉਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ ਪੰਜਾਬੀ ਖਿਡਾਰੀਆਂ ਨੂੰ 21-21 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਿੰਡਾ ਦੇ ਸਕੂਲਾਂ ਅਤੇ ਸੜਕਾਂ ਦੇ ਨਾਮ ਖਿਡਾਰੀਆਂ ਦੇ ਨਾਮਾਂ ਤੇ ਰੱਖਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ।