ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧੀ ਧਿਰਾਂ ਨੇ ਕੀਤਾ ਸਵਾਗਤ
ਦੇਖੋ ਕੀ ਕਿਹਾ ਨਵਜੋਤ ਸਿੱਧੂ ਅਤੇ ਉੱਪ ਮੁੱਖ ਮੰਤਰੀ ਸੁੱਖਜਿੰਦਰ ਰੰਧਾਵਾ ਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ‘ਤੇ
ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਦੇਰ ਨਾਲ ਫੈਸਲਾ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਅੰਦੋਲਨ ਦੀ ਜਿੱਤ ਨੇ ਲੋਕਤੰਤਰ ਦੀ ਸ਼ਕਤੀ ਨੂੰ ਦਰਸਾਇਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰ ਦੇ ਫੈਸਲੇ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਸਹੀ ਦਿਸ਼ਾ ਵੱਲ ਇੱਕ ਕਦਮ ਹੈ। ਕਿਸਾਨਾਂ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ ਹੋਈ ਹੈ।ਰੋਡ ਮੈਪ ਰਾਹੀਂ ਪੰਜਾਬ ਵਿੱਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।
https://twitter.com/Sukhjinder_INC/status/1461562536029933570?s=20
https://twitter.com/sherryontopp/status/1461544844925431814?s=20